ਗੁਰਦਾਸਪੁਰ : ਪੰਜਾਬ ਦੇ ਇੱਕ ਹੋਰ ਵਿਧਾਇਕ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਗਿਆ ਹੈ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਖਿਲਾਫ਼ 302 ਦਾ ਪਰਚਾ ਦਰਜ ਹੋ ਗਿਆ ਹੈ।ਗੁਰਦਾਸਪੁਰ ਪੁਲਿਸ ਨੇ ਕਤਲ ਮਾਮਲੇ ‘ਚ ਕਾਰਵਾਈ ਕੀਤੀ ਹੈ।
ਗੁਰਮੀਤ ਸਿੰਘ ਪਾਹੜਾ ਨੂੰ ਪੁਲਿਸ ਵੱਲੋਂ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਹ ਮਾਮਲਾ ਬੀਤੇ ਦਿਨ ਪ੍ਰੇਮ ਸੰਬੰਧਾਂ ਕਾਰਨ ਕਤਲ ਹੋਏ 25 ਸਾਲਾਂ ਨੌਜਵਾਨ ਦਾ ਹੈ,ਜਿਸ ਦੀ ਲਾਸ਼ ਪਿੰਡ ਦੇ ਹੀ ਇੱਕ ਖੇਤ ‘ਚੋਂ ਮਿਲੀ ਸੀ।
ਪੁਲਿਸ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਤੇ ਲਗਾਏ ਸਨ ਕਿ ਉਹ ਦੋਸ਼ੀਆਂ ਨੂੰ ਉਨ੍ਹਾਂ ਨਾਲ ਰਾਜ਼ੀਨਾਮਾ ਨਾ ਕਰਨ ਲਈ ਉਕਸਾ ਰਹੇ ਸਨ ਅਤੇ ਦੋਸ਼ੀਆਂ ਨੂੰ ਸ਼ਹਿ ਦੇ ਰਹੇ ਸਨ। ਗੁਰਮੀਤ ਸਿੰਘ ਪਾਹੜਾ ਸਮੇਤ ਕੁੱਲ 6 ਵਿਅਕਤੀ,ਜਿਹਨਾਂ ਵਿਚ ਇਕ ਔਰਤ ਵੀ ਸ਼ਾਮਲ ਹੈ,ਇਸ ਮਾਮਲੇ ਵਿੱਚ ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਹਨ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਨੌਜਵਾਨ ਸ਼ੁਭਮ ਦੀ ਮਾਤਾ ਨੇ ਦੱਸਿਆ ਹੈ ਕਿ ਉਸ ਦਾ ਲੜਕਾ,ਜਿਸਦੀ ਉਮਰ ਤਕਰੀਬਨ 25 ਸਾਲ ਸੀ,ਲੱਕੜ ਦਾ ਕੰਮ ਕਰਦਾ ਸੀ।ਬੀਤੀ 7 ਮਈ ਨੂੰ ਉਹ ਅਤੇ ਉਸਦਾ ਲੜਕਾ ਆਪਣੇ ਘਰ ਮੋਜੂਦ ਸੀ ਕਿ ਵੱਕਤ ਕਰੀਬ 8.00 ਸ਼ਾਮ ਬੋਬੀ ਪੁੱਤਰ ਸਿੰਦਾ ਵਾਸੀ ਪਾਹੜਾ ਉਨ੍ਹਾਂ ਦੇ ਘਰ ਆਇਆ ਅਤੇ ਉਸਦੇ ਲੜਕੇ ਸ਼ੁਭਮ ਨੂੰ ਆਪਣੇ ਨਾਲ ਲੈ ਗਿਆ ਜੋ ਰਾਤ ਘਰ ਵਾਪਿਸ ਨਹੀ ਆਇਆ।
ਅਗਲੇ ਦਿਨ ਸਵੇਰੇ ਕਰੀਬ ਸਾਢੇ ਛੇ ਵਜੇ ਪਿੰਡ ਦੇ ਦੋ ਵਿਅਕਤੀਆਂ ਨੇ ਉਸ ਦੇ ਘਰ ਆ ਕੇ ਦੱਸਿਆ ਕਿ ਸੁਭਮ ਮੋਟੂ ਦੀ ਲਾਸ਼ ਪਿੰਡ ਵਿਚ ਹੀ ਕਿਸੇ ਦੇ ਖੇਤ ਵਿੱਚ ਪਈ ਹੈ। ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਹੈ ਕਿ ਉਸ ਦੇ ਪੁੱਤਰ ਦੇ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸੰਬੰਧ ਸਨ।ਇਸ ਰੰਜਿਸ ਵਿੱਚ ਆ ਕੇ ਉਸ ਦੇ ਭਰਾ ਪਿਉ ਅਤੇ ਹੋਰਾਂ ਨੇ ਨੇ ਸ਼ੁਭਮ ਨੂੰ ਕੁੱਟ-ਕੁੱਟ ਕੇ ਜਾਨੋਂ ਮਾਰ ਦਿੱਤਾ ਹੈ।