Punjab

ਭਰਾ ਦਾ ਕਤਲ ਕਰਕੇ ਲਾਸ਼ ਬੈੱਡ ਵਿੱਚ ਲੁਕਾਈ ! ਫਿਰ ਪਿਤਾ ਨਾਲ ਖੇਡੀ ਇਹ ਖੇਡ

ਬਿਉਰੋ ਰਿਪੋਰਟ – ਕਪੂਰਥਲਾ ਦੇ ਕਸਬਾ ਨਡਾਲਾ ‘ਚ ਭਰਾ ਵੱਲੋਂ ਹੈਵਾਨੀਅਤ ਦਾ ਮਾਮਲਾ ਸਾਹਮਣੇ ਆਇਆ ਹੈ। ਸੁਖਵਿੰਦਰ ਸਿੰਘ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਬੈਡ ਵਿੱਚ ਲੁਕਾ ਦਿੱਤਾ। ਜਿਸ ਤੋਂ ਬਾਅਦ ਕਾਤਲ ਨੇ ਖੁਦ ਇਸ ਦੀ ਜਾਣਕਾਰੀ ਆਪਣੇ ਪਿਤਾ ਨੂੰ ਫੋਨ ਕਰਕੇ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਡੀ.ਐਸ.ਪੀ ਭੁਲੱਥ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ‘ਚ ਰਖਵਾਇਆ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਤਲ ਦੇ ਮੁਲਜ਼ਮ ਖ਼ਿਲਾਫ਼ ਧਾਰਾ 302 ਅਤੇ 201 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦਾ ਪਿਤਾ ਇੱਕ ਪ੍ਰਾਈਵੇਟ ਕੰਪਨੀ ਵਿੱਚ ਕਰਦਾ ਹੈ, ਉਸ ਦੇ ਦੋਵੇਂ ਲੜਕੇ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨਸ਼ਾ ਕਰਦੇ ਹਨ।

ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਮ੍ਰਿਤਕ ਦੇ ਪਿਤਾ ਅਜੀਤ ਸਿੰਘ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਘਰ ਦੇ ਬੈੱਡ ਤੋਂ ਕੱਢਿਆ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਜੀਤ ਸਿੰਘ ਦੇ ਬਿਆਨਾਂ ‘ਤੇ ਦੋਸ਼ੀ ਕੁਲਵਿੰਦਰ ਸਿੰਘ ਖਿਲਾਫ ਧਾਰਾ 302, 201 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ – ‘ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਨਹੀਂ ਮਿਲੇਗੀ MSP’! ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ !