Punjab

ਡੇਰਾ ਪ੍ਰੇਮੀ ਮਾਮਲੇ ‘ਚ ਛੇ ਖਿਲਾਫ਼ ਪਰਚਾ ਦਰਜ

A case has been registered against six in the Dera lover case

‘ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਕੋਟਕਪੁਰਾ ਵਿੱਚ ਇੱਕ ਕਥਿਤ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਪ੍ਰਦੀਪ ਸਿੰਘ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ਾਂ ਵਿੱਚ ਨਾਮਜ਼ਦ ਸੀ। ਇਸ ਮਾਮਲੇ ਵਿੱਚ ਹੁਣ ਪ੍ਰਦੀਪ ਸਿੰਘ ਦੀ ਪਤਨੀ ਸਿਮਰਨ ਦੇ ਬਿਆਨਾਂ ਉੱਤੇ ਪੁਲਿਸ ਨੇ ਛੇ ਅਣਪਛਾਤੇ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ।

ਕੱਲ੍ਹ ਸਵੇਰੇ ਕਰੀਬ 7 ਵਜੇ ਕੋਟਕਪੁਰਾ ‘ਚ ਕਥਿਤ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਮਲੇ ਵਿੱਚ ਡੇਰਾ ਪ੍ਰੇਮੀ ਦਾ ਇੱਕ ਗੰਨਮੈਨ ਜ਼ਖਮੀ ਹੋ ਗਿਆ। ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਪ੍ਰਦੀਪ ਸਿੰਘ ਦੁਕਾਨ ਖੋਲ੍ਹਣ ਲਈ ਪਹੁੰਚੇ ਸਨ। ਹਮਲਾਵਰ ਮੋਟਰ ਸਾਈਕਲਾਂ ’ਤੇ ਆਏ ਸਨ। ਘਟਨਾ ਤੋਂ ਬਾਅਦ ਕੋਟਕਪੂਰਾ ਦੇ ਐੱਮਐੱਲਏ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਿਵਲ ਹਸਪਤਾਲ ਪਹੁੰਚੇ।

ਮਾਰੇ ਗਏ ਡੇਰਾ ਪ੍ਰੇਮੀ ਦਾ ਨਾਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸ ਵਿੱਚ ਆਇਆ ਸੀ, ਸਾਲ 2021 ਤੋਂ ਉਹ ਜ਼ਮਾਨਤ ਉੱਤੇ ਚੱਲ ਰਿਹਾ ਸੀ। ਪ੍ਰਦੀਪ ਸਿੰਘ ਨੂੰ ਸੁਰੱਖਿਆ ਮਿਲੀ ਹੋਈ ਸੀ। ਹਮਲਾਵਰਾਂ ਨੇ ਜਿਸ ਮੋਟਰਸਾਈਕਲ ਦੀ ਵਰਤੋਂ ਕੀਤੀ ਸੀ ਉਹ ਵੀ ਮੌਕੇ ਤੋਂ ਬਰਾਮਦ ਕਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਕੋਟਕਪੂਰਾ ਦੇ ਐੱਮਐੱਲਏ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਿਵਲ ਹਸਪਤਾਲ ਪਹੁੰਚੇ। ਫਾਇਰਿੰਗ ਦਾ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਵਿੱਚ ਹੁਣ ਤੱਕ ਸੱਤਵੇਂ ਡੇਰਾ ਪ੍ਰੇਮੀ ਦੀ ਹੱਤਿਆ ਕੀਤੀ ਜਾ ਚੁੱਕੀ। ਜਿਨ੍ਹਾਂ ਦੇ ਕਤਲ ਹੋਏ ਉਨ੍ਹਾਂ ਵਿੱਚ ਡੇਰਾ ਪ੍ਰੇਮੀ ਗੁਰਦੇਵ ਸਿੰਘ, ਮਨੋਹਰ ਲਾਲ, ਮਹਿੰਦਰ ਪਾਲ ਬਿੱਟੂ, ਚਰਨ ਦਾਸ, ਸਤਪਾਲ ਸ਼ਰਮਾ ਅਤੇ ਰਮੇਸ਼ ਕੁਮਾਰ ਸ਼ਾਮਲ ਹਨ। ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿੱਚ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਹ ਵੀ ਕੋਟਕਪੂਰਾ ਸ਼ਹਿਰ ਦੇ ਰਹਿਣ ਵਾਲੇ ਸਨ। ਹੁਣ ਪ੍ਰਦੀਪ ਸਿੰਘ ਨੂੰ ਕੋਟਕਪੂਰਾ ਵਿੱਚ ਕਤਲ ਕੀਤਾ ਗਿਆ ਹੈ, ਉਹ ਜਿਹੜੇ ਹਰੀਨੌਂ ਰੋਡ ਉੱਪਰ ਡੇਅਰੀ ਦਾ ਕੰਮ ਕਰਦੇ ਸਨ।

ਬੇਅਦਬੀ ਮਾਮਲੇ ‘ਚ ਆਈ ਨਵੀਂ ਅਪਡੇਟ

ਪ੍ਰਦੀਪ ਸਿੰਘ ਦੇ ਕਤਲ ਦੇ ਸਬੰਧ ਵਿਚ ਗੈਂਗਸਟਰ ਗੋਲਡੀ ਬਰਾੜ ਦੀ ਪੋਸਟ ਸਾਹਮਣੇ ਆਈ ਸੀ, ਜਿਸ ਵਿਚ ਉਸਨੇ ਕਤਲ ਦੀ ਜ਼ਿੰਮੇਵਾਰੀ ਲਈ। ਉਸ ਨੇ ਲਿਖਿਆ ਕਿ 7 ਸਾਲ ਹੋ ਗਏ ਸੀ ਵੇਖਦੇ ਨੂੰ, 3 ਸਰਕਾਰਾਂ ਬਦਲ ਗਈਆਂ ਪਰ ਇਨਸਾਫ ਨਹੀਂ ਮਿਲਿਆ ਸੀ। ਅਸੀਂ ਅੱਜ ਆਪਣਾ ਇਨਸਾਫ਼ ਕਰ ਦਿੱਤਾ। ਫਾਇਰਿੰਗ ਦੌਰਾਨ ਜਿਸ ਪੁਲਿਸ ਵਾਲੇ ਦਾ ਨੁਕਸਾਨ ਹੋਇਆ, ਉਸਦਾ ਸਾਨੂੰ ਬਹੁਤ ਦੁੱਖ ਹੈ ਪਰ ਸਿਰਫ਼ ਤਨਖ਼ਾਹਾਂ ਦੇ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸਿਕਿਓਰਿਟੀ ਕਰਨ ਵਾਲੇ ਉੱਤੇ ਵੀ ਲੱਖ ਲਾਹਨਤ ਹੀ ਬਣਦੀ ਸੀ। ਕੋਈ ਵੀ ਜੋ ਕਿਸੇ ਵੀ ਧਰਮ ਦੇ ਬੇਇੱਜ਼ਤੀ ਕਰੇਗਾ, ਉਸ ਨਾਲ ਅਜਿਹਾ ਹੀ ਹੋਵੇਗਾ। ਜਿਨ੍ਹਾਂ ਨੇ ਹੁਣ ਤੱਕ ਧੱਕਾ ਕੀਤਾ, ਅਸੀਂ ਉਨ੍ਹਾਂ ਨਾਲ ਧੱਕਾ ਕਰਨਾ ਹੈ ਬਸ, ਹੋਰ ਕੁਝ ਨਹੀਂ। ਹਿੰਦੂ, ਸਿੱਖ ਸਾਰੇ ਭਰਾ ਹਨ, ਇਕੱਠੇ ਵਿੱਚ ਬਦਲਾ ਲਿਆ ਹੈ ਕਿਉਂਕਿ ਗੁਰੂ ਸਾਹਿਬ ਜੀ ਸਭ ਦੇ ਸਾਂਝੇ ਹਨ।