ਚੰਡੀਗੜ੍ਹ : ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ( former Congress MLA Kuldeep Vaid )ਦੇ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੀਤੇ ਕੱਲ੍ਹ ਵਿਜੀਲੈ਼ਸ ਬਿਊਰੋ ਦੀ ਟੀਮ ਨੇ ਲੁਧਿਆਣਾ ਵਿਚ ਉਹਨਾਂ ਦੇ ਘਰ ਅਤੇ ਦਫਤਰ ਵਿਚ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਉਹਨਾਂ ਦੇ ਘਰੋਂ 73 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਸੀ। ਇਸੇ ਲਈ ਹੁਣ ਉਹਨਾਂ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਉਹਨਾਂ ਖਿਲਾਫ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਲੰਘੇ ਕੱਲ੍ਹ ਵਿਜੀਲੈਂਸ ਦੀ ਟੀਮ ਨੇ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ ਮਾਰਿਆ ਸੀ। ਦੱਸਿਆ ਜਾ ਰਿਹਾ ਸੀ ਕਿ ਵੈਦ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਹੈ। ਇਸ ਤਹਿਤ ਵਿਜੀਲੈਂਸ ਅਧਿਕਾਰੀ ਪਿਛਲੇ ਕਈ ਮਹੀਨਿਆਂ ਤੋਂ ਵੈਦ ‘ਤੇ ਲਗਾਤਾਰ ਨਜ਼ਰ ਰੱਖ ਰਹੇ ਸਨ। ਜਿਸ ‘ਤੋਂ ਬਾਅਦ ਅੱਜ ਵਿਜੀਲੈਂਸ ਨੇ ਉਨ੍ਹਾਂ ਦੇ ਸਰਾਭਾ ਨਗਰ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਸੀ।
ਵਿਜੀਲੈਂਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਕੁਲਦੀਪ ਵੈਦ ਦੇ ਘਰੋਂ ਵਿਦੇਸ਼ੀ ਸ਼ਰਾਬ ਦੇ ਨਾਲ-ਨਾਲ ਚੰਡੀਗੜ੍ਹ ਦੀ ਸ਼ਰਾਬ ਵੀ ਮਿਲੀ ਹੈ। ਇਸ ਸਬੰਧੀ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਦੇ ਘਰੋਂ 73 ਬੋਤਲਾਂ ਮਿਲੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜਦੋਂ ਇਹ ਬਰਾਮਦਗੀ ਹੋਈ ਤਾਂ ਉਹਨਾਂ ਨੇ ਮੌਕੇ ‘ਤੇ ਆਬਕਾਰੀ ਦੇ ਅਧਿਕਾਰੀਆਂ ਨੂੰ ਬੁਲਾ ਲਿਆ ਸੀ ਤੇ ਆਬਕਾਰੀ ਵਿਭਾਗ ਨੇ ਮਾਮਲਾ ਵੀ ਦਰਜ ਕਰ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕੁਲਦੀਪ ਵੈਦ ਨੇ ਐੱਲ 50 ਦਾ ਲਾਇਸੈਂਸ ਵੀ ਲਿਆ ਹੋਇਆ ਹੈ ਜਿਸ ਕਰ ਕੇ ਉਹ 24 ਬੋਤਲਾਂ ਰੱਖ ਸਕਦੇ ਹਨ। ਉਹਨਾਂ ਨੇ ਦੱਸਿਆਂ ਕਿ 24 ਬੋਤਲਾਂ ਚੰਡੀਗੜ੍ਹ ਦੀ ਸ਼ਰਾਬ ਦੀਆਂ ਵੀ ਫੜੀਆਂ ਗਈਆਂ ਹਨ ਜੋ ਕਿ ਰੱਖ ਨਹੀਂ ਸਕਦੇ ਹਾਂ। ਤੈਅ ਲਿਮਟ ਤੋਂ 15 ਬੋਤਲਾਂ ਵੱਧ ਮਿਲੀਆਂ ਹਨ।