The Khalas Tv Blog Punjab ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ‘ਚ ਸੀਨੀਅਰ ਪੱਤਰਕਾਰ ‘ਤੇ ਮਾਮਲਾ ਹੋਇਆ ਦਰਜ
Punjab

ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ‘ਚ ਸੀਨੀਅਰ ਪੱਤਰਕਾਰ ‘ਤੇ ਮਾਮਲਾ ਹੋਇਆ ਦਰਜ

ਜਲੰਧਰ ਵਿਜੀਲੈਂਸ ਬਿਊਰੋ ਨੇ ਸ਼ਹਿਰ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਰਜਿੰਦਰ ਸਿੰਘ ਹਮਦਰਦ ਨੂੰ 6 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਫੜੇ ਗਏ ਦੋਵੇਂ ਐਸ.ਡੀ.ਓ ਉਕਤ ਘਪਲੇ ਵਿੱਚ ਸ਼ਾਮਲ ਸਨ ਅਤੇ ਪ੍ਰੋਜੈਕਟ ਦੇ ਘਪਲੇ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਸਨ। ਜਲੰਧਰ ਰੇਂਜ ਦੇ ਐਸਐਸਪੀ ਵਿਜੀਲੈਂਸ ਰਾਜੇਸ਼ਵਰ ਸਿੱਧੂ ਨੇ ਇਸ ਸਬੰਧੀ ਕੇਸ ਦਰਜ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।

ਜਾਂਚ ਪਿਛਲੇ ਸਾਲ ਮਾਰਚ ਵਿੱਚ ਸ਼ੁਰੂ ਹੋਈ ਸੀ

ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਪਿਛਲੇ ਸਾਲ ਮਾਰਚ ਵਿੱਚ ਇਸ ਪ੍ਰਾਜੈਕਟ ਸਬੰਧੀ ਜਾਂਚ ਸ਼ੁਰੂ ਕੀਤੀ ਸੀ। ਸ਼ਿਕਾਇਤ ਹੈ ਕਿ ਇਹ ਪ੍ਰਾਜੈਕਟ ਬਣਾਉਣ ਸਮੇਂ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ। ਜਿਸ ਲਈ ਕੁਝ ਸਮਾਂ ਪਹਿਲਾਂ ਪ੍ਰਬੰਧਕੀ ਕਮੇਟੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਤਲਬ ਕੀਤਾ ਗਿਆ ਸੀ।

ਇਸ ਪ੍ਰਾਜੈਕਟ ਦਾ ਬਜਟ 315 ਕਰੋੜ ਰੁਪਏ ਸੀ। ਇਸ ਤਫ਼ਤੀਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ 2014-2016 ਵਿੱਚ ਇਸ ਦੀ ਉਸਾਰੀ ਦੌਰਾਨ ਕਿੰਨਾ ਪੈਸਾ ਪਾਸ ਕੀਤਾ ਗਿਆ, ਪੈਸੇ ਦੀ ਵਰਤੋਂ ਕਿਵੇਂ ਅਤੇ ਕਿੱਥੇ ਕੀਤੀ ਗਈ, ਇਸ ਸਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੈਸਾ ਅਲਾਟ ਅਤੇ ਵਰਤਿਆ ਗਿਆ, ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਪਰ ਹੁਣ ਵਿਜੀਲੈਂਸ ਨੇ ਮਾਮਲਾ ਦਰਜ ਕਰਕੇ ਪਹਿਲੀ ਗ੍ਰਿਫਤਾਰੀ ਕੀਤੀ ਹੈ।

ਦੱਸ ਦੇਈਏ ਕਿ ਬਰਜਿੰਦਰ ਸਿੰਘ ਹਮਦਰਦ ਸੀਨੀਆਰ ਪੱਤਰਕਾਰ ਹਨ। ਉਹ ਅਜੀਤ ਅਖ਼ਬਾਰ ਦੇ ਐਡੀਟਰ ਹਨ। ਉਨ੍ਹਾਂ ਵੱਲੋਂ ਇਸ ਮੁੱਦੇ ‘ਤੇ ਸਰਕਾਰ ਵਿਰੋਧੀ ਪਾਰਟੀਆਂ ਦਾ ਇਕੱਠ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਤੇ ਮੀਡੀਆ ਵਿਰੋਧੀ ਹੋਣ ਦਾ ਵੀ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ –  ਪੰਜਾਬ ਦਾ ਕਿਹੜਾ ਡੇਰਾ ਇਸ ਵਾਰ ਸਿਆਸੀ ਹਵਾ ਤੈਅ ਕਰੇਗਾ! ਕਿਸ-ਕਿਸ ਨੇ ਭਗਤਾਂ ਨੂੰ ਭੇਜੇ ਇਸ਼ਾਰੇ! ਕਿਸ ਹਲਕੇ ’ਚ ਕਿਸ ਡੇਰੇ ਦਾ ਜ਼ੋਰ?

 

Exit mobile version