India Punjab

ਕੈਥਲ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ ਤੇ ਪੁਲਿਸ ਵੱਲੋਂ ਮਾਮਲਾ ਦਰਜ

ਕੈਥਲ (Kaithal) ਵਿੱਚ ਬੀਤੇ ਦਿਨ ਇਕ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਥਾਣਾ ਸਿਵਲ ਲਾਇਨ ਵਿੱਚ ਐਫਆਈਆਰ ਨੰਬਰ 245 ਦਰਜ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਢੇਸ ਪਹੁੰਚਾਉਣ ਵਾਲੀ ਧਾਰਾ ਵੀ ਦਰਜ ਕੀਤੀ ਗਈ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਧਾਰਾ 295ਏ, 323, 34 ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਹਰਿਆਣਾ ਦੇ ਕੈਥਲ ਵਿੱਚ ਸੁਖਵਿੰਦਰ ਸਿੰਘ ਨਾਮ ਦਾ ਵਿਅਕਤੀ ਰੇਲਵੇ ਕਰਾਸਿੰਗ ਉੱਤੇ ਰੇਲ ਦੀ ਉਡੀਕ ਕਰ ਰਿਹਾ ਸੀ। ਇਸ ਮੌਕੇ ਉਸ ਦੀ ਦੋ ਨੌਜਵਾਨਾਂ ਨਾਲ ਬਹਿਸ ਹੋ ਗਈ, ਮਾਮਲਾ ਗਰਮਾ ਕੇ ਲੜਾਈ ਤੱਕ ਪਹੁੰਚ ਗਿਆ। ਜਿਸ ਤੋਂ ਬਾਅਦ ਸੁਖਵਿੰਦਰ ਸਿੰਘ ਦੀ ਕੁੱਟਮਾਰ ਕੀਤੀ ਗਈ। ਸੁਖਵਿੰਦਰ ਨੇ ਦੱਸਿਆ ਕਿ ਉਸ ਨੂੰ ਖ਼ਾਲਿਸਤਾਨੀ ਕਿਹਾ ਗਿਆ ਅਤੇ ਦੋਵਾਂ ਵਿੱਚੋਂ ਇਕ ਨੇ ਉਸ ਦੇ ਮੋਟਰ ਸਾਇਕਲ ਤੋਂ ਉੱਤਰ ਕੇ ਇੱਟ ਮਾਰ ਦਿੱਤੀ। ਲੜਾਈ ਇੰਨੀ ਵੱਧ ਗਈ ਕਿ ਕੋਲ ਖੜੇ ਲੋਕਾਂ ਨੇ ਉਨ੍ਹਾਂ ਨੂੰ ਛੁਡਵਾਇਆ। ਸੁਖਵਿੰਦਰ ਨੇ ਕਿਹਾ ਕਿ ਉਸ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋਵੇਂ ਮੌਕੇ ਤੋਂ ਫਰਾਰ ਹੋ ਗਏ ਸਨ। ਉਸ ਨੂੰ ਨਹੀਂ ਪਤਾ ਕਿ ਉਹ ਕੌਣ ਸਨ।

ਇਸ ਘਟਨਾ ਤੋਂ ਬਾਅਦ ਪੂਰੇ ਸਿੱਖ ਸਮਾਜ ਵਿੱਚ ਗੁੱਸੇ ਦੀ ਲਹਿਰ ਹੈ। ਇਸ ਤੋਂ ਬਾਅਦ ਵੱਖ-ਵੱਖ ਆਗੂਆਂ ਦੀ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹਿਆਂ ਹਨ। ਸਿਆਸੀ ਆਗੂਆਂ ਵੱਲੋਂ ਵੀ ਇਸ ਮਾਮਲੇ ਦੀ ਨਿੰਦਾ ਕੀਤੀ ਗਈ ਹੈ।

ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਦੋ ਅਣਪਛਾਤੇ ਲੋਕਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ –    ਜੈਪੁਰ ‘ਚ ਵਿਦੇਸ਼ੀ ਔਰਤ ਨੂੰ 6 ਕਰੋੜ ‘ਚ ਵੇਚੇ 300 ਰੁਪਏ ਦੇ ਗਹਿਣੇ