ਲੁਧਿਆਣਾ ਵਿਚ ਹੈਬੋਵਾਲ ਕਾਲੀ ਮਾਤਾ ਮੰਦਰ ਕੋਲ ਇਕ ਸਾਲ ਦਾ ਬੱਚਾ ਅਚਾਨਕ ਉਸ ਦੀ ਮਾਂ ਦੇ ਹੱਥੋਂ ਫਿਸਲ ਕੇ ਗੰਦੇ ਨਾਲੇ ਵਿਚ ਡਿੱਗ ਗਿਆ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਤੇ ਨਿਗਮ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਕ੍ਰੇਨ ਦੀ ਮਦਦ ਨਾਲ ਬੱਚੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਪਰ ਦੇਰ ਰਾਤ ਉਸ ਦਾ ਕੁਝ ਪਤਾ ਨਹੀਂ ਲੱਗਾ। ਟੀਮ ਲਗਾਤਾਰ ਬੱਚੇ ਦੇ ਰੈਸਕਿਊ ਦੀ ਕੋਸ਼ਿਸ਼ ਵਿਚ ਲੱਗੀ ਹੈ।
ਇਲਾਕੇ ਦੇ ਲੋਕਾਂ ਨੇ ਬੱਚੇ ਦੀ ਮਾਂ ‘ਤੇ ਹੀ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਉਸ ਨੇ ਆਪਣੇ ਬੱਚੇ ਦੀ ਗਲੀ ਵਿਚ ਮਾਰਕੁਟਾਈ ਕੀਤੀ ਤੇ ਬਾਅਦ ਵਿਚ ਉਸ ਨੂੰ ਨਾਲੇ ਵਿਚ ਸੁੱਟ ਦਿੱਤਾ। ਬਾਅਦ ਵਿਚ ਉਹ ਮੌਕੇ ਤੋਂ ਫਰਾਰ ਹੋ ਗਈ।
ਮਹਿਲਾ ਹੈਬੋਵਾਲਾ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਹੈ। ਉੁਸ ਦਾ ਕਹਿਣਾ ਹੈ ਕਿ ਝੂਠੇ ਦੋਸ਼ ਲਗਾਏ ਗਏ ਹਨ। ਉੁਹ ਬੱਚੇ ਨੂੰ ਲੈ ਕੇ ਨਾਲੇ ਕੋਲ ਜਾ ਰਹੀ ਸੀ। ਇਸ ਦੌਰਾਨ ਉਸ ਸਾਹਮਣੇ ਇਕ ਬਾਈਕ ਆ ਗਈ। ਬੱਚਾ ਉਸ ਦੇ ਹੱਥੋਂ ਫਿਸਲ ਗਿਆ ਤੇ ਨਾਲੇ ਵਿਚ ਜਾ ਡਿੱਗਿਆ।
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚੇ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ। ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ। ਟੀਮ ਜਲਦ ਉਸ ਦਾ ਰੈਸਕਿਊ ਕਰ ਲਵੇਗੀ। ਇਲਾਕੇ ਦੇ ਲੋਕਾਂ ਨੇ ਉਸ ਦੀ ਮਾਂ ‘ਤੇ ਉਸ ਨੂੰ ਸੁੱਟਣ ਦਾ ਦੋਸ਼ ਲਗਾਇਆ ਹੈ। ਆਸ-ਪਾਸ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਕਿ ਅਸਲੀ ਗੱਲ ਦਾ ਪਤਾ ਲਗਾਇਆ ਜਾ ਸਕੇ।