ਸੰਗਰੂਰ : ਕਿਸਾਨ ਜਥੇਬੰਦੀਆਂ ਦਾ 22 ਅਗਸਤ ਨੂੰ ਪ੍ਰਦਰਸ਼ਨ ਚੰਡੀਗੜ੍ਹ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਹੈ।ਜਿਸ ਦਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ।
ਇਸ ਦੌਰਾਨ ਸੰਗਰੂਰ ਦੇ ਲੌਂਗੋਵਾਲ ‘ਚ ਵੀ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਏ ਜਾਣ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ ਹੈ। ਇਸ ਦੌਰਾਨ ਇੱਕ ਬਜ਼ੁਰਗ ਕਿਸਾਨ ਇਸ ਝੜਪ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਦੱਸਿਆ ਜਾ ਰਿਹਾ ਹੈ ਕੇ ਉਸ ਦਾ ਇੱਕ ਪੈਰ ਬਿਲਕੁਲ ਵੱਖ ਹੋ ਗਿਆ ਸੀ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਬਜ਼ੁਰਗ ਕਿਸਾਨ ਦੀ ਪਛਾਣ ਪ੍ਰੀਤਮ ਸਿੰਘ ਵੱਲੋਂ ਹੋਈ ਹੋਈ ਹੈ। ਇਸ ਤੋਂ ਬਿਨਾਂ ਹੋਰ ਵੀ ਕਈ ਕਿਸਾਨ ਇਸ ਝੜਪ ‘ਚ ਜ਼ਖਮੀ ਹੋਏ ਹਨ। ਦੋਨਾਂ ਧਿਰਾਂ ਦੀ ਇਸ ਝੜਪ ਵਿੱਚ ਪੁਲਿਸ ਅਤੇ ਕਿਸਾਨ ਦੋਵੇਂ ਜ਼ਖ਼ਮੀ ਹੋਏ ਹਨ।
ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਕੱਲ੍ਹ ਚੰਡੀਗੜ੍ਹ ਵਿੱਚ ਧਰਨਾ ਦੇਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰੇ। ਇਸ ਦੌਰਾਨ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਦੋਂ ਕਿ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਘਰਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ।ਜਿਸ ਦੇ ਵਿਰੋਧ ਵਜੋਂ ਪੰਜਾਬ ਭਰ ਦੇ ਕਈ ਜ਼ਿਲ੍ਹਿਆਂ ਵਿੱਚ ਟੌਲ ਪਲਾਜ਼ਿਆਂ ‘ਤੇ ਧਰਨੇ ਸ਼ੁਰੂ ਕਰਕੇ ਫਰੀ ਕਰ ਦਿੱਤੇ ਗਏ ਸਨ।