ਬਿਉਰੋ ਰਿਪੋਰਟ – ਬਠਿੰਡਾ (Bathinda) ਦੇ ਪਿੰਡ ਜੋਧਪੁਰ ਰੋਮਾਣਾ ਨੇੜੇ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਈ ਹੈ, ਜਿਸ ਵਿਚ ਦਰਜਨ ਦੇ ਕਰੀਬ ਲੋਕ ਜਖਮੀ ਹੋਏ ਹਨ। ਹਾਦਸੇ ਤੋਂ ਬਾਅਦ ਜਖਮੀਆਂ ਨੂੰ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਇਹ ਹਾਦਸਾ ਲਗਾਤਾਰ ਪੈ ਰਹੀ ਧੁੰਦ ਕਾਰਨ ਵਾਪਰਿਆ ਹੈ। ਧੁੰਦ ਕਾਰਨ ਘੱਟ ਹੋਈ ਵਿਜ਼ੀਬਿਲਟੀ ਕਾਰਨ ਦੋਵੇਂ ਡਰਾਈਵਰ ਦੇਖ ਨਹੀਂ ਸਕੇ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਹਾਦਸੇ ਵਿਚ 20 ਲੋਕ ਜਖਮੀ ਹੋਏ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬਠਿੰਡਾ ਅਤੇ ਡੱਬਵਾਲੀ ਸੜਕ ਦੀ ਨਵੀਂ ਉਸਾਰੀ ਕਾਰਨ ਸੜਕ ਦਾ ਇਕ ਪਾਸਾ ਬੰਦ ਹੈ, ਜਿਸ ਕਰਕੇ ਸਾਰੇ ਵਾਹਨ ਇਕ ਪਾਸੇ ਤੋਂ ਆ ਰਹੇ ਸਨ, ਜਿਸ ਕਾਰਨ ਬੱਸ ਅਤੇ ਟਰੱਕ ਦੀ ਟੱਕਰ ਹੋਈ ਹੈ।
ਇਹ ਵੀ ਪੜ੍ਹੋ – ਐਸਐਸਪੀ ਨੇ ਇੰਸਪੈਕਟਰ ਕੀਤਾ ਮੁਅੱਤਲ! ਡਿਊਟੀ ਸਮੇਂ ਸੀ ਸੁੱਤਾ