The Khalas Tv Blog Punjab ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਦੀ ਪੁਲਿਸ ਕਰੇਗੀ ਜਾਂਚ
Punjab

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਦੀ ਪੁਲਿਸ ਕਰੇਗੀ ਜਾਂਚ

ਬਿਉਰੋ ਰਿਪੋਰਟ –  ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬ ਦੇ ਲੋਕਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਕਰੇਗੀ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਏਡੀਜੀਪੀ ਐਨਆਰਆਈ ਪਰਵੀਨ ਸਿਨਹਾ ਕਰਨਗੇ, ਜਦੋਂ ਕਿ ਏਡੀਜੀਪੀ ਅੰਦਰੂਨੀ ਸੁਰੱਖਿਆ ਸ਼ਿਵ ਵਰਮਾ, ਆਈਜੀਪੀ/ਪ੍ਰੋਵਿਜ਼ਨਿੰਗ ਭੁਪਿੰਦਰ ਸਿੰਘ ਅਤੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੂੰ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਹ ਕਮੇਟੀ ਡੂੰਘਾਈ ਨਾਲ ਜਾਂਚ ਕਰੇਗੀ। ਇਸ ਦੇ ਨਾਲ ਹੀ, ਗੈਰ-ਕਾਨੂੰਨੀ ਮਨੁੱਖੀ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ – ਪੰਜਾਬ ਤੇ ਹਰਿਆਣਾ ਦੇ 5 ਏਜੰਟਾਂ ਖਿਲਾਫ਼ ਵੱਡੀ ਕਾਰਵਾਈ ! ਅਮਰੀਕਾ ਤੋਂ ਡਿਪੋਰਟ ਕੀਤੇ ਲੋਕਾਂ ਦੀ ਸ਼ਿਕਾਇਤ ‘ਤੇ ਕਾਰਵਾਈ

 

Exit mobile version