The Khalas Tv Blog Punjab ਪੰਜਾਬ ਵਿਧਾਨ ਸਭਾ ‘ਚ ਹੰ ਗਾਮਾ,ਆਪ ਅਤੇ ਕਾਂਗਰਸੀ ਵਿਧਾਇਕ ਭਿ ੜੇ
Punjab

ਪੰਜਾਬ ਵਿਧਾਨ ਸਭਾ ‘ਚ ਹੰ ਗਾਮਾ,ਆਪ ਅਤੇ ਕਾਂਗਰਸੀ ਵਿਧਾਇਕ ਭਿ ੜੇ

ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਮਤਾ ਪੇਸ਼ ਕੀਤਾ। ਜਿਸ ਤੋਂ ਬਾਅਦ ਵਿਧਾਨ ਸਭਾ ਸ਼ੈਸ਼ਨ ਵਿੱਚ ਆਪ ਅਤੇ ਕਾਂਗਰਸੀ ਆਗੂਆਂ ਵਿਚ  ਬ ਹਿਸ ਸ਼ੁਰੂ ਹੋ ਗਈ ਹੈ। ਭਗਵੰਤ ਮਾਨ ਨੇ ਕਾਂਗਸੀਆਂ ‘ਤੇ ਨਿ ਸ਼ਾਨਾ ਸਾਧਦਿਆਂ ਕਿਹਾ ਕਿ ਸਿਸਵਾਂ ਹਾਊਸ ਦੇ ਦਰਵਾਜ਼ੇ 5 ਸਾਲਾਂ ਤੋਂ ਤੁਹਾਡੇ ਲਈ ਨਹੀਂ ਖੁੱਲ੍ਹੇ। ਉਨ੍ਹਾਂ ਕਿਹਾ ਕਿ ਭਾਜਪਾ 5 ਸਾਲਾਂ ਤੱਕ ਕਈ ਕੁਝ ਕਰਦੀ ਰਹੀ ਪਰ ਤੁਸੀਂ ਕੁਝ ਨਹੀਂ ਬੋਲੇ।

ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਨ ਦੇ ਪ੍ਰਸਤਾਵ ਦਾ ਸਮਰਥਨ ਕੀਤਾ।  ਚੀਮਾ ਨੇ ਕਿਹਾ ਕਿ ਸੰਸਦ ਵਿੱਚ ਸਿਰਫ ਭਗਵੰਤ ਮਾਨ ਮੁੱਦੇ ਉਠਾਉਂਦੇ ਸਨ। ਬਾਕੀ ਸੰਸਦ ਮੈਂਬਰ ਖਾਮੋਸ਼ ਬੈਠੇ ਰਹਿੰਦੇ ਸੀ। ਇਸ ਦੌਰਾਨ ਜਦੋਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਤਾਂ ਹਰਪਾਲ ਚੀਮਾ ਨੇ ਕਿਹਾ ਕਿ ਬਦਮਾਸ਼ੀ ਨਹੀਂ ਚਲੇਗੀ। ਕਾਂਗਰਸ ਤਰਫੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਵੋਟਾਂ ਨਹੀਂ ਮਿਲੀਆਂ, ਇਸ ਲਈ ਬਦਲੇ ਦੀ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਮਤੇ ਨੂੰ ਲੈ ਕੇ ਸਰਬ ਪਾਰਟੀ ਵਫਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਉਠਾਉਣਾ ਚਾਹੀਦਾ ਹੈ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਉਹ ਇਸ ਕੰਮ ਲਈ ਸਰਕਾਰ ਦੇ ਨਾਲ ਹਨ।

ਕਾਂਗਰਸੀ ਵਿਧਾਇਕ ਨੇ ਬੋਲਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਨਹੀਂ ਹੋਈ। ਸ਼ਹੀਦ ਭਗਤ ਸਿੰਘ, ਮਹਾਰਾਜਾ ਰਣਜੀਤ ਸਿੰਘ, ਅੰਬੇਡਕਰ ਦਾ ਬੁੱਤ ਲਾਉਣ ਦੀ ਗੱਲ ਹੋਈ ਸੀ ਪਰ ਵਿਧਾਨ ਸਭਾ ਵਿੱਚ ਨਹੀਂ ਲਾਏ ਜਾ ਸਕਦੇ, ਇਸ ਲਈ ਕਿਸੇ ਅਧਿਕਾਰੀ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਗਈ।

Exit mobile version