The Khalas Tv Blog India ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਇਕ ਸਾਜ਼ਿਸ਼
India Punjab Religion

ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਇਕ ਸਾਜ਼ਿਸ਼

ਸੋਸ਼ਲ ਮੀਡੀਆ ਰਾਹੀਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਾਜ਼ਿਸ਼ ਸਾਹਮਣੇ ਆਈ ਹੈ। ਵੱਖ-ਵੱਖ ਪਲੇਟਫਾਰਮਾਂ ‘ਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਆਮਿਰ ਖਾਨ ਦੀ ਨਵੀਂ ਫਿਲਮ ਆ ਰਹੀ ਹੈ, ਜਿਸ ਵਿੱਚ ਗੁਰੂ ਨਾਨਕ ਦੇਵ ਜੀ ਦਾ ਜ਼ਿਕਰ ਹੈ। ਇਹ ਸਾਰਾ ਪ੍ਰਚਾਰ ਫਰਜ਼ੀ ਹੈ ਅਤੇ ਕਿਸੇ ਸ਼ਰਾਰਤੀ ਵਿਅਕਤੀ ਨੇ ਟੀ-ਸੀਰੀਜ਼ ਦਾ ਜਾਅਲੀ ਪੇਜ ਬਣਾ ਕੇ ਆਮਿਰ ਖਾਨ ਦੀ ਕਥਿਤ ਫਿਲਮ ਦਾ ਟੀਜ਼ਰ ਤਿਆਰ ਕੀਤਾ ਹੈ। ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਪਰ ਆਮਿਰ ਖਾਨ ਅਤੇ ਟੀ-ਸੀਰੀਜ਼ ਦਾ ਇਸ ਨਾਲ ਕੋਈ ਸੰਬੰਧ ਨਹੀਂ ਹੈ।

GURU NANAK - Official Trailer | Aamir Khan | Kareena Kapoor | Nitesh Tiwari | New Movies 2025

ਇਸ ਘਟਨਾ ਨੂੰ ਸਿੱਖ ਭਾਵਨਾਵਾਂ ‘ਤੇ ਹਮਲਾ ਮੰਨਿਆ ਜਾ ਰਿਹਾ ਹੈ। ਸੁਹਿਰਦ ਸਿੱਖਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾਵੇ। ਭਾਜਪਾ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਇਸ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਨਕਲੀ ਪੋਸਟਰ ਅਤੇ ਟੀਜ਼ਰ ਸਿੱਖ ਭਾਈਚਾਰੇ ਨੂੰ ਜਾਣਬੁੱਝ ਕੇ ਭੜਕਾਉਣ ਦੀ ਘਿਨਾਉਣੀ ਕੋਸ਼ਿਸ਼ ਹੈ।

 

Exit mobile version