Punjab

ਮਾਮੂਲੀ ਬਹਿਸ ਕਾਰਨ ਵਿਅਕਤੀ ਨੇ ਆਪਣੇ ਹੀ ਚਾਚੇ ਦੇ ਪੁੱਤ ਦਾ ਕਰ ਦਿੱਤਾ ਇਹ ਹਾਲ , ਸਦਮੇ ਵਿੱਚ ਪਰਿਵਾਰ

A cousin was killed over a petty argument, the deceased was the only brother of three sisters

ਬਠਿੰਡਾ : ਪੰਜਾਬ ਵਿੱਚ ਇੱਕ ਵਾਰ ਫਿਰ ਖੂਨ ਦੇ ਰਿਸ਼ਤੇ ਤਾਰ-ਤਾਰ ਹੋ ਗਏ। ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੇ ਹੀ ਚਾਚੇ ਦੇ ਪੁੱਤ ਦਾ ਕਤਲ ਕਰ ਦਿੱਤਾ। ਉਸ ਨੇ ਉਸ ਨੂੰ ਨਾਲ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ 3 ਵਿਅਕਤੀਆਂ ਖਿਲਾਫ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰੇਲਵੇ ਲਾਈਨ ਨੇੜੇ ਵਾਰਡ ਨੰਬਰ 8 ਦੇ ਰਹਿਣ ਵਾਲੇ 30 ਸਾਲਾ ਸਤਨਾਮ ਸਿੰਘ ਵਜੋਂ ਹੋਈ ਹੈ। ਉਸ ਦੀ ਆਪਣੇ ਹੀ ਚਾਚੇ ਦੇ ਪੁੱਤ ਨੇ ਜਸਪ੍ਰੀਤ ਸਿੰਘ ਉਰਫ ਸੰਨੀ ਨਾਲ ਕਿਸੇ ਗੱਲ ਨੂੰ ਲੈ ਕੇ ਹਲਕੀ ਬਹਿਸ ਹੋ ਗਈ। ਗੁੱਸੇ ਵਿੱਚ ਆ ਕੇ ਜਸਪ੍ਰੀਤ ਸਿੰਘ ਨੇ ਸਤਨਾਮ ਸਿੰਘ ਦਾ ਕਿਰਚ ਨਾਲ ਕਤਲ ਕਰ ਦਿੱਤਾ।

ਹਮਲੇ ‘ਚ ਸਤਨਾਮ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਪਰਿਵਾਰ ਵਾਲਿਆਂ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਸਤਨਾਮ ਸਿੰਘ ਦੀ ਮੌਤ ਹੋ ਗਈ। ਸਤਨਾਮ ਸਿੰਘ 3 ਭੈਣਾਂ ਦਾ ਇਕਲੌਤਾ ਭਰਾ ਸੀ। ਥਾਣਾ ਸਿਟੀ ਦੇ ਇੰਸਪੈਕਟਰ ਸੁਨੀਲ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਦੋਸ਼ੀ ਨੌਜਵਾਨ ਨੂੰ ਕਾਬੂ ਕਰ ਲਿਆ।

ਦੂਜੇ ਪਾਸੇ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਸਪ੍ਰੀਤ ਸਿੰਘ, ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਪਿਤਾ ਬਲਜਿੰਦਰ ਸਿੰਘ ਖ਼ਿਲਾਫ਼ 302 ਦਾ ਪਰਚਾ ਦਰਜ ਕੀਤਾ ਗਿਆ। ਦੋਸੀ ਮ੍ਰਿਤਕ ਦੇ ਚਾਚੇ ਦਾ ਲੜਕਾ ਹੈ।