Punjab

ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਕਰੇਨ ਨੇ ਦਰੜਿਆ ਵਿਅਕਤੀ

ਲੁਧਿਆਣਾ ਦੇ ਕੋਹਾੜਾ ਮਾਛੀਵਾੜਾ ਰੋਡ ਉੱਤੇ ਵਿੱਚ ਇਕ ਵਿਅਕਤੀ ਨੂੰ ਕਰੇਨ ਨੇ ਦਰੜ ਦਿੱਤਾ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਸ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਉਸ ਵਿਅਕਤੀ ਦੀ ਪਹਿਚਾਣ ਗੁਰਦੀਪ ਸਿੰਘ ਵਿੱਕੀ ਵਜੋਂ ਹੋਈ ਹੈ, ਜੋ ਨੈਕਸੋ ਫੈਕਟਰੀ ਵਿੱਚ ਕੰਮ ਕਰਦਾ ਸੀ। ਇਸ ਘਟਨਾ ਦੀ ਸੀਸੀਟੀਵੀ ਵੀ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਾਫ ਦਿਖ ਰਿਹਾ ਹੈ ਕਿ ਕਰੇਨ ਗੁਰਦੀਪ ਨੂੰ ਟੱਕਰ ਮਾਰ ਰਹੀ ਹੈ।

ਇਸ ਸਬੰਧੀ ਮੌਜੂਦ ਲੋਕਾਂ ਨੇ ਜਾਣਕਾਰੀ ਦਿੱਤੀ ਕਿ ਗੁਰਦੀਪ ਰੋਜ਼ਾਨਾ ਦੀ ਤਰ੍ਹਾਂ ਫੈਕਟਰੀ ‘ਚ ਕੰਮ ‘ਤੇ ਗਿਆ ਹੋਇਆ ਸੀ। ਫੈਕਟਰੀ ਵਿੱਚ ਕੁਝ ਸਾਮਾਨ ਦੀ ਲੋੜ ਸੀ। ਦੁਪਹਿਰ ਕਰੀਬ 1.30 ਵਜੇ ਜਦੋਂ ਉਹ ਸੜਕ ‘ਤੇ ਜਾ ਰਿਹਾ ਸੀ ਤਾਂ ਪਿੱਛੇ ਤੋਂ ਤੇਜ਼ ਰਫਤਾਰ ਕਰੇਨ ਨੇ ਆ ਕੇ ਗੁਰਦੀਪ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਸ ਨੂੰ ਟਾਇਰ ਨਾਲ ਕੁਚਲ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਹਾਦਸਾ ਵਾਪਰਨ ਤੋਂ ਬਾਅਦ ਆਸ-ਪਾਸ ਦੇ ਲੋਕ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦੇਈਏ ਕਿ ਗੁਰਦੀਪ ਦੇ ਦੋ ਬੱਚੇ ਸਨ, ਜਿਨ੍ਹਾਂ ਦੀ ਉਮਰ ਕਾਫੀ ਛੋਟੀ ਹੈ ਅਤੇ ਉਹ ਇਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਇਸ ਘਟਨਾ ਤੋਂ ਬਾਅਦ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਜਾ ਰਹੀ ਹੈ।

ਪੁਲਿਸ ‘ਤੇ ਕਾਰਵਾਈ ਨਾ ਕਰਨ ਦਾ ਦੋਸ਼

ਦੱਸੀਆ ਜਾ ਰਿਹਾ ਹੈ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਇਸ ਤੋਂ ਪਹਿਲਾਂ ਉਸ ਨੇ ਗੱਡੀ ਨੂੰ ਵੀ ਟੱਕਰ ਮਾਰੀ ਸੀ ਅਤੇ ਫਿਰ ਉਸ ਨੇ ਵਿਅਤਕੀ ਨੂੰ ਕਚਲ ਦਿੱਤਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ  ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। 

ਇਹ ਵੀ ਪੜ੍ਹੋ –  ਅਮਰੀਕਾ ‘ਚ 4 ਪੰਜਾਬੀ ਦੋਸਤਾਂ ਨੂੰ ਲੈਕੇ ਆਈ ਦਿਲ ਨੂੰ ਹਿਲਾ ਦੇਣ ਵਾਲੀ ਖ਼ਬਰ! ਇਕ ਲਾਪਰਵਾਹੀ ਜ਼ਿੰਦਗੀ ‘ਤੇ ਭਾਰੀ ਪੈ ਗਈ!