‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਸਿਆਸੀ ਸ਼ੁਰਲੀ ਛੱਡ ਦਿੱਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬੀ ਬੋਲਣ ਵਾਲੇ ਇਲਾਕੇ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਹੈ। ਸਾਬਕਾ ਮੁੱਖ ਮੰਤਰੀ ਜਿਹੜੇ ਕਿ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ, ਨੇ ਕਿਹਾ ਕਿ ਉਹ ਪੰਜਾਬ ਦੇ ਦੌਰੇ ਦੌਰਾਨ ਸਿੱਖ ਕੌਮ ਦੇ ਖਿਲਾਫ ਬੇ ਅਦਬੀ ਦੀਆਂ ਸਾਜ਼ਿ ਸ਼ਾਂ ਨੂੰ ਬੇਨਕਾਬ ਕਰਨ ਲਈ ਕੁੱਝ ਠੋਸ ਕਦਮ ਚੁੱਕ ਕੇ ਪੰਜਾਬ ਦੇ ਲੋਕਾਂ ਨੂੰ ਸਿਆਸੀ, ਧਾਰਮਿਕ ਤੇ ਆਰਥਿਕ ਮਸਲਿਆਂ ਨੂੰ ਹੱਲ ਕਰ ਕੇ ਪੰਜਾਬ ਦਾ ਮਾਹੌਲ ਠੀਕ ਕਰਨ।
ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦਾ ਬਹੁਤ ਮਾਣ ਤੇ ਸਤਿਕਾਰ ਕਰਦੇ ਹਨ ਅਤੇ ਜੇ ਉਹ ਪੰਜਾਬੀਆਂ ਦੀਆਂ ਮੰਗਾਂ ਦੀ ਪੂਰਤੀ ਵਾਸਤੇ ਆਰਥਿਕ, ਸਿਆਸੀ, ਖੇਤੀਬਾੜੀ ਤੇ ਖੇਤਰੀ ਪੈਕੇਜ ਦਾ ਐਲਾਨ ਕਰਨ ਤਾਂ ਇਸ ਦੇ ਨਾਲ ਪੰਜਾਬ ਦਾ ਭਲਾ ਹੋ ਸਕਦਾ ਹੈ। ਬਾਦਲ ਨੇ ਪ੍ਰਧਾਨ ਮੰਤਰੀ ਮੂਹਰੇ ਰੱਖੇ ਪੰਜ ਪ੍ਰਮੁੱਖ ਮੁੱਦਿਆਂ ਰਾਹੀਂ 1984 ਦੇ ਸਿੱਖ ਕਤ ਲੇਆਮ ਦੇ ਹਜ਼ਾਰਾਂ ਪੀ ੜ੍ਹਤ ਸਿੱਖ ਪਰਿਵਾਰਾਂ ਨੂੰ ਇਨਸਾਫ ਦੇਣ, ਕਿਸਾਨਾਂ ਨੂੰ ਤ੍ਰਾਸਦੀ ਵਾਲੇ ਸੰਕਟ ਵਿੱਚੋਂ ਕੱਢਣ, ਪ੍ਰਮੁੱਖ ਖੇਤੀਬਾੜੀ ਆਰਥਿਕ ਪੈਕੇਜ ਦੇਣ, ਤਿੰਨ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ 800 ਕਿਸਾਨਾਂ ਦੀ ਸ਼ਹਾ ਦਤ ਹੋਣ ਵਾਲੇ ਪਰਿਵਾਰਾ ਨੂੰ ਮੁਆਵਜਾ ਦੇਣ ਵੱਲ ਦੁਆਇਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਇਹਨਾਂ ਦੇ ਪਰਿਵਾਰਾਂ ਦੀ ਮਦਦ ਕਰ ਕੇ ਇਹਨਾਂ ਦੀ ਸ਼ਨਾਖ਼ਤ ਨੂੰ ਮਾਨਤਾ ਦੇਣ। ਉਹਨਾਂ ਕਿਹਾ ਕਿ ਇਹ ਜ਼ਿਆਦਾ ਜ਼ਰੂਰੀ ਇਸ ਲਈ ਹੈ ਕਿਉਂਕਿ ਇਹ ਸ਼ਹਾਦਤਾਂ ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨਾਂ ਦੇ ਵਿਰੋਧ ਵਿੱਚ ਹੋਈਆਂ ਹਨ ਅਤੇ ਸਰਕਾਰ ਨੇ ਇਹ ਕਾਨੂੰਨ ਰੱਦ ਕਰਨ ਦੀ ਮੰਗ ਵੀ ਪ੍ਰਵਾਨ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਪੰਜ ਜਨਵਰੀ ਨੂੰ ਇੱਕ ਦਿਨਾ ਪੰਜਾਬ ਦੌਰੇ ‘ਤੇ ਆ ਰਹੇ ਹਨ ।