The Khalas Tv Blog Punjab ਸੂਬੇ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਰਾਜਪਾਲ ਨੂੰ ਮਿਲਿਆ “ਆਪ” ਦਾ ਵਫ਼ਦ
Punjab

ਸੂਬੇ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਰਾਜਪਾਲ ਨੂੰ ਮਿਲਿਆ “ਆਪ” ਦਾ ਵਫ਼ਦ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਨਾਜ਼ਾਇਜ ਮਾਈਨਿੰਗ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ। ਵਫ਼ਦ ਨੇ ਰਾਜਪਾਲ ਨੂੰ ਮੁੱਖ ਮੰਤਰੀ ਚੰਨੀ ਦੇ ਖਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਅਗਵਾਈ ਵਿੱਚ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਵਿੱਚ ਸ਼ਰ੍ਹੇਆਮ ਕੁਦਰਤੀ ਸਾਧਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਵਫਦ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ ਵਿੱਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਵਫਦ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ।

Exit mobile version