The Khalas Tv Blog Punjab ਚੰਡੀਗੜ੍ਹ ‘ਚ ਸੜਕ ਦੇ ਵਿਚਕਾਰ ਹੀ ਪਲਟਿਆ ਡੀਜ਼ਲ ਦਾ ਟੈਂਕਰ, ਲੋਕ ਬਾਲਟੀਆਂ, ਬੋਤਲਾਂ ਅਤੇ ਪਲਾਸਟਿਕ ਦੇ ਡਰੰਮ ਲੱਗੇੇ ਭਰਨ
Punjab

ਚੰਡੀਗੜ੍ਹ ‘ਚ ਸੜਕ ਦੇ ਵਿਚਕਾਰ ਹੀ ਪਲਟਿਆ ਡੀਜ਼ਲ ਦਾ ਟੈਂਕਰ, ਲੋਕ ਬਾਲਟੀਆਂ, ਬੋਤਲਾਂ ਅਤੇ ਪਲਾਸਟਿਕ ਦੇ ਡਰੰਮ ਲੱਗੇੇ ਭਰਨ

A diesel tanker overturned in the middle of the road in Chandigarh, people filled it with buckets, bottles and plastic drums.

ਚੰਡੀਗੜ੍ਹ ‘ਚ ਦੇਰ ਰਾਤ ਡੀਜ਼ਲ ਨਾਲ ਭਰਿਆ ਟੈਂਕਰ ਪਲਟ ਗਿਆ। ਇਹ ਘਟਨਾ ਸੈਕਟਰ 20-21 ਚੌਕ ਵਿਖੇ ਵਾਪਰੀ। ਇਹ ਤੇਲ ਟੈਂਕਰ ਡੀਜ਼ਲ ਨਾਲ ਭਰਿਆ ਹੋਇਆ ਸੀ। ਇਸ ਨੂੰ ਦੇਖਦੇ ਹੋਏ ਲੋਕਾਂ ਨੇ ਬਾਲਟੀਆਂ, ਬੋਤਲਾਂ ਅਤੇ ਪਲਾਸਟਿਕ ਦੇ ਡਰੰਮਾਂ ਵਿੱਚ ਡੀਜ਼ਲ ਭਰ ਕੇ ਲਿਜਾਣਾ ਸ਼ੁਰੂ ਕਰ ਦਿੱਤਾ। ਮੌਕੇ ’ਤੇ ਪੁੱਜੀ ਪੁਲਿਸ ਦੀ ਪੀਸੀਆਰ ਟੀਮ ਵੀ ਲੋਕਾਂ ਨੂੰ ਇਸ ਲੁੱਟ-ਖਸੁੱਟ ਤੋਂ ਨਹੀਂ ਰੋਕ ਸਕੀ। ਹਾਲਾਂਕਿ ਪੁਲਿਸ ਨੇ ਇਹ ਰਸਤਾ ਆਉਣ-ਜਾਣ ਵਾਲੇ ਵਾਹਨਾਂ ਲਈ ਬੰਦ ਕਰ ਦਿੱਤਾ ਸੀ।

ਇਹ ਘਟਨਾ ਰਾਤ ਕਰੀਬ 10:30 ਵਜੇ ਦੀ ਦੱਸੀ ਜਾ ਰਹੀ ਹੈ। ਸੂਚਨਾ ਤੋਂ ਬਾਅਦ ਪੁਲੀਸ ਦੀ ਪੀਸੀਆਰ ਟੀਮ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਟੈਂਕਰ ਨੂੰ ਸਿੱਧਾ ਕਰਨ ਲਈ ਜੇਸੀਬੀ ਮੰਗਵਾਈ ਸੀ ਪਰ ਕਰੀਬ 2 ਘੰਟੇ ਬਾਅਦ ਸਾਢੇ 12 ਵਜੇ ਜੇਸੀਬੀ ਮੌਕੇ ’ਤੇ ਪੁੱਜੀ। ਇਸ ਤੋਂ ਬਾਅਦ ਟੈਂਕਰ ਨੂੰ ਸਿੱਧਾ ਕਰਕੇ ਸੜਕ ਨੂੰ ਸਾਫ਼ ਕਰਕੇ ਆਵਾਜਾਈ ਸ਼ੁਰੂ ਕਰ ਦਿੱਤੀ ਗਈ। ਡੀਜ਼ਲ ਸੜਕ ‘ਤੇ ਫੈਲ ਰਿਹਾ ਸੀ, ਫਿਰ ਵੀ ਰਾਤ ਨੂੰ ਡਿਜ਼ਾਸਟਰ ਮੈਨੇਜਮੈਂਟ ਟੀਮ ਮੌਕੇ ‘ਤੇ ਨਹੀਂ ਪਹੁੰਚੀ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਟੈਂਕਰ ਸੈਕਟਰ 20-21 ਦੇ ਚੌਕ ਕੋਲ ਪਹੁੰਚਿਆ ਤਾਂ ਅਚਾਨਕ ਇਕ ਕਾਰ ਸਾਹਮਣੇ ਆ ਗਈ। ਇਸ ਕਾਰ ਨੂੰ ਬਚਾਉਣ ਲਈ ਟੈਂਕਰ ਚਾਲਕ ਨੇ ਬਰੇਕਾਂ ਲਗਾ ਦਿੱਤੀਆਂ। ਇਸ ਤੋਂ ਬਾਅਦ ਟੈਂਕਰ ਬੇਕਾਬੂ ਹੋ ਕੇ ਪਲਟ ਗਿਆ। ਕਾਰ ਚਾਲਕ ਔਰਤ ਦੱਸੀ ਜਾ ਰਹੀ ਹੈ। ਟੈਂਕਰ ਚਾਲਕ ਵੀ ਮੌਕੇ ਤੋਂ ਫ਼ਰਾਰ ਹੈ।

ਚੰਡੀਗੜ੍ਹ ‘ਚ ਕਰੀਬ ਇਕ ਮਹੀਨਾ ਪਹਿਲਾਂ ਸੈਕਟਰ 31-32 ਦੇ ਚੌਕ ‘ਤੇ ਤੜਕੇ ਇਕ ਟਰੱਕ ਪਲਟ ਗਿਆ ਸੀ। ਇਹ ਟਰੱਕ ਡੇਰਾਬੱਸੀ ਤੋਂ ਬੱਦੀ ਵੱਲ ਜਾ ਰਿਹਾ ਸੀ। ਇਹ ਫਾਈਬਰ ਦੇ ਸਮਾਨ ਨਾਲ ਭਰਿਆ ਹੋਇਆ ਸੀ. ਹਾਈਡ੍ਰੌਲਿਕ ਮਸ਼ੀਨ ਬੁਲਾ ਕੇ ਇਸ ਨੂੰ ਸਿੱਧਾ ਕੀਤਾ ਗਿਆ ਅਤੇ ਰਸਤਾ ਖੋਲ੍ਹਿਆ ਗਿਆ। ਕਾਰ ਦੀ ਬ੍ਰੇਕ ਲੱਗਣ ਕਾਰਨ ਇਹ ਟਰੱਕ ਵੀ ਚੌਕ ਵਿੱਚ ਪਲਟ ਗਿਆ। ਇਸ ਟਰੱਕ ਦੇ ਅੱਗੇ ਇੱਕ ਕਾਰ ਵੀ ਆ ਗਈ ਸੀ।

Exit mobile version