Punjab

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ,ਅੰਮ੍ਰਿਤਸਰ ਤੋਂ ਉਡੇਗੀ ਹੁਣ ਯੂਰੋਪ ਦੇ ਇਸ ਸ਼ਹਿਰ ਲਈ ਸਿੱਧੀ ਉਡਾਨ

ਅੰਮ੍ਰਿਤਸਰ : ਸੱਤ ਸਮੁੰਦਰੋਂ ਪਾਰ ਵਸਦੇ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਸੂਬੇ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਬਣਾਏ ਗਏ ਸ਼੍ਰੀ ਗੁਰੂ ਰਾਮਦਾਸ ਹਵਾਈ ਜੀ ਹਵਾਈ ਅੱਡੇ ਤੋਂ ਹੁਣ ਇੰਗਲੈਂਡ ਦੀ ਰਾਜਧਾਨੀ ਲੰਡਨ ਦੀ ਸਿੱਧੀ ਉਡਾਣ ਭਰੀ ਜਾ ਸਕੇਗੀ। ਇਸ ਕੌਮਾਂਤਰੀ ਹਵਾਈ ਅੱਡੇ ਤੋਂ ਲੰਡਨ ਦੇ ਗੈਟਵਿਕ ਹਵਾਈ ਅੱਡੇ ਵਾਸਤੇ ਉਡਾਣਾਂ ਦੀ ਸ਼ੁਰੂਆਤ ਬੀਤੇ ਕੱਲ ਹੋ ਚੁੱਕੀ ਹੈ। ਇਸ ਉਡਾਣ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ ਦਿਖਾਈ।

ਦਿੱਲੀ ਵਿੱਚ ਕੇਂਦਰੀ ਮੰਤਰੀ ਨਾਲ ਮੌਜੂਦ ਭਾਜਪਾ ਆਗੂ ਤਰੁਣ ਚੁੱਘ ਨੇ ਦੱਸਿਆ ਕਿ ਏਅਰ ਇੰਡੀਆ ਹਵਾਈ ਕੰਪਨੀ ਵੱਲੋਂ ਜਲਦੀ ਹੀ ਅੰਮ੍ਰਿਤਸਰ ਤੋਂ ਕੈਨੇਡਾ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਹਵਾਬਾਜ਼ੀ ਮੰਤਰੀ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਹੋਰ ਵਧੇਰੇ ਹਵਾਈ ਉਡਾਣਾਂ ਸ਼ੁਰੂ ਕਰਨ ਵਾਸਤੇ ਕੌਮਾਂਤਰੀ ਹਵਾਈ ਕੰਪਨੀਆਂ ਨਾਲ ਹੋਣ ਵਾਲੇ ਸਮਝੌਤੇ ਵਿੱਚ ਅੰਮ੍ਰਿਤਸਰ ਨੂੰ ਵੀ ਸ਼ਾਮਲ ਕੀਤਾ ਜਾਵੇ।

ਇਸ ਹਵਾਈ ਅੱਡੇ ਦੇ ਵਿਸਥਾਰ ਵਾਸਤੇ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਤੇ ਇਸ ਵੇਲੇ ਇੱਥੇ ਕੌਮਾਂਤਰੀ ਹਵਾਈ ਅੱਡੇ ’ਤੇ ਕੌਮਾਂਤਰੀ ਹਵਾਈ ਅੱਡਿਆਂ ਵਾਲੀਆਂ ਸਾਰੀਆਂ ਸਹੂਲਤਾਂ ਮੌਜੂਦ ਹਨ। ਇਸ ਵੇਲੇ ਇੱਥੇ 24 ਹਵਾਈ ਜਹਾਜ਼ ਖੜ੍ਹੇ ਕਰਨ ਦੀ ਸਮਰੱਥਾ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਲੰਦਨ ਦੇ ਹੀਥਰੋ ਹਵਾਈ ਅੱਡੇ ਨਾਲ ਜੁੜੀ ਹੋਈ ਇਸ ਹਵਾਈ ਉਡਾਣ ਨੂੰ ਹੁਣ ਗੈਟਵਿਕ ਹਵਾਈ ਅੱਡੇ ਨਾਲ ਜੋੜਿਆ ਗਿਆ ਹੈ।