The Khalas Tv Blog Punjab ਪੰਜਾਬੀ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਨੂੰ ਮਿਲੀ ਧ ਮਕੀ
Punjab

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਨੂੰ ਮਿਲੀ ਧ ਮਕੀ

A famous director of Punjabi industry received a death threat

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਨੂੰ ਮਿਲੀ ਧਮਕੀ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (sidhu moose wala) ਦੀ ਮੌਤ ਤੋਂ ਬਾਅਦ ਗੈਂ ਗਸਟਰਾਂ ਵੱਲੋਂ ਲੋਕਾਂ ਤੋਂ ਫਿਰੌਤੀ ਮੰਗਣ ਲਈ ਕੀਤੀਆਂ ਜਾਣ ਵਾਲੀਆਂ ਕਾਲਾਂ ਦਾ ਸਿਲਸਿਲਾ ਅਚਾਨਕ ਵਧ ਗਿਆ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰ ਦੇ ਨਾਂ ‘ਤੇ ਵਪਾਰੀਆਂ, ਗਾਇਕਾਂ ਤੇ ਲੀਡਰਾਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਆਮ ਹੀ ਹੋ ਗਿਆ। ਬੀਤੇ ਦਿਨੀਂ ਪੰਜਾਬ ਦੇ ਕਈ ਵਿਧਾਇਕਾਂ ਨੂੰ ਵੀ ਫਿਰੌਤੀ ਦੇਣ ਦੇ ਫੋਨ ਆ ਚੁੱਕੇ ਹਨ।

ਜ਼ਿਲ੍ਹੇ ਦੇ ਕਾਰੋਬਾਰੀਆਂ ਤੋਂ ਬਾਅਦ ਹੁਣ ਫ਼ਿਲਮ ਨਿਰਮਾਤਾ ਮੋਹਿਤ ਬਨਵੈਤ (mohit banwait)ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਦੱਸਿਆ। ਨਾਲ ਹੀ ਕਿਹਾ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਨਾਲ ਹੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ(threat) ਵੀ ਦਿੱਤੀਆਂ। ਉਸ ਦੀ ਸ਼ਿਕਾਇਤ ’ਤੇ ਥਾਣਾ ਸਦਰ ਦ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸਾਰਾ ਰਿਕਾਰਡ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮੋਹਿਤ ਬਨਵੈਤ ਨੇ ਦੱਸਿਆ ਕਿ ਉਸ ਦੇ ਮੋਬਾਈਲ ’ਤੇ ਇੱਕ ਕਾਲ ਆਈ। ਕਾਲਰ ਨੇ ਕਿਹਾ ਕਿ ਉਹ ਗੋਲਡੀ ਬਰਾੜ ਬੋਲ ਰਿਹਾ ਹੈ। ਜੇ ਤੁਸੀਂ ਆਪਣੀ ਜਾਨ ਦੀ ਸੁਰੱਖਿਆ ਚਾਹੁੰਦੇ ਹੋ ਤਾਂ ਤੁਹਾਨੂੰ ਇੱਕ ਕਰੋੜ ਦੇਣਾ ਪਵੇਗਾ। ਇਹ ਕਹਿ ਕੇ ਫੋਨ ਕੱਟ ਦਿੱਤਾ। ਫਿਰ ਉਸਦੇ ਵਟਸਐਪ ‘ਤੇ ਇੱਕ ਨੰਬਰ ਤੋਂ ਮੈਸੇਜ ਆਇਆ। ਇਸ ਵਿੱਚ ਉਸ ਦੇ ਘਰ ਦਾ ਨੰਬਰ ਤੇ ਗੱਡੀ ਦਾ ਨੰਬਰ ਲਿਖੇ ਹੋਏ ਸੀ। ਉਸ ਨੂੰ ਰਿਕਾਰਡਿੰਗ ਦੇ ਜ਼ਰੀਏ ਧਮਕੀਆਂ ਭੇਜਿਆ ਗਈਆਂ।

Exit mobile version