The Khalas Tv Blog Punjab ਸੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਕੁਝ ਦਿਨ ਪਹਿਲਾਂ ਹੀ ਧਰਨੇ ‘ਚ ਹੋਇਆ ਸੀ ਸ਼ਾਮਲ
Punjab

ਸੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਕੁਝ ਦਿਨ ਪਹਿਲਾਂ ਹੀ ਧਰਨੇ ‘ਚ ਹੋਇਆ ਸੀ ਸ਼ਾਮਲ

ਸ਼ੰਭੂ ਸਰਹੱਦ (Shambhu Border) ‘ਤੇ ਚੱਲ ਰਹੇ ਕਿਸਾਨ ਅੰਦੋਲਨ (Farmer Protest) ‘ਚ ਅੱਜ ਇਕ ਕਿਸਾਨ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਲਾਸ਼ ਨੂੰ ਸਿਵਲ ਹਸਪਤਾਲ ਰਾਜਪੁਰਾ ਵਿੱਚ ਰਖਵਾਇਆ ਗਿਆ ਹੈ। ਜਿੱਥੇ ਸੋਮਵਾਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਉਸ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (65 ਸਾਲ) ਵਜੋਂ ਹੋਈ ਹੈ। ਉਹ ਪਿੰਡ ਖਵਾਸਪੁਰ ਜ਼ਿਲ੍ਹਾ ਤਰਨਤਾਰਨ ਦਾ ਵਸਨੀਕ ਸੀ। ਉਨ੍ਹਾਂ ਦੇ ਦੋ ਬੇਟੇ ਅਤੇ ਇਕ ਬੇਟੀ ਹੈ।

ਚਾਰ-ਪੰਜ ਦਿਨ ਪਹਿਲਾਂ ਸਾਹਮਣੇ ਆਇਆ ਸੀ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਉਹ ਚਾਰ-ਪੰਜ ਦਿਨ ਪਹਿਲਾਂ ਹੀ ਘਰੋਂ ਆਇਆ ਸੀ। ਅੱਜ ਬਾਅਦ ਦੁਪਹਿਰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਹੁਣ ਤੱਕ ਅਜਿਹਾ ਲੱਗਦਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਭਲਕੇ ਤਰਨਤਾਰਨ ਭੇਜ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ –   ਹਰਿਆਣਾ ਦੇ ਇਸ ਇਲਾਕੇ ਵਿੱਚ ਇੰਟਰਨੈਟ ਰਹੇਗਾ ਬੰਦ

 

Exit mobile version