The Khalas Tv Blog Punjab ਸ਼ੰਭੂ ਧਰਨੇ ਤੋਂ ਪਰਤ ਰਹੇ ਕਿਸਾਨ ਦੀ ਹੋਈ ਮੌਤ, ਇਕ ਜ਼ਖ਼ਮੀ
Punjab

ਸ਼ੰਭੂ ਧਰਨੇ ਤੋਂ ਪਰਤ ਰਹੇ ਕਿਸਾਨ ਦੀ ਹੋਈ ਮੌਤ, ਇਕ ਜ਼ਖ਼ਮੀ

ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਦੋ ਕਿਸਾਨ ਸੰਭੂ ਮੋਰਚੇ ਤੋਂ ਵਾਪਸ ਜਾਂਦੇ ਸਮੇਂ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਇਕ ਕਿਸਾਨ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਆਦੋਵਾਲੀ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋ ਗਈ ਹੈ। ਇਨ੍ਹਾਂ ਦੀ ਲਾਸ਼ ਨੂੰ ਖੰਨਾ ਦੇ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਪੰਧੇਰ ਨੇ ਦੱਸਿਆ ਕਿ ਦੂਸਰਾ ਜ਼ਖ਼ਮੀ ਕਿਸਾਨ ਇਸ ਸਮੇਂ ਖੰਨਾ ਦੇ ਹਸਪਤਾਲ ‘ਚ ਦਾਖਲ ਹੈ।

ਪੰਧੇਰ ਨੇ ਦੱਸਿਆ ਕਿ ਦੋਵੇਂ ਕਿਸਾਨ ਆਪਣੇ ਮੋਟਰਸਾਇਕਲ ਦੇ ਰਾਹੀਂ ਸੰਭੂ ਮੋਰਚੇ ਤੋਂ ਆਪਣੇ ਪਿੰਡ ਨੂੰ ਜਾ ਰਹੇ ਸੀ। ਉਨ੍ਹਾਂ ਕਿਹਾ ਕਿ ਇਸ ਮੋਰਚੇ ਵਿੱਚ ਲਗਾਤਾਰ ਸ਼ਹੀਦੀਆਂ ਹੋ ਰਹੀਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨ ਸੁਖਵਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੇ ਪਿੰਡ ਪਹੁੰਚਾਇਆ ਜਾਵੇ।

 

ਇਹ ਵੀ ਪੜ੍ਹੋ –  ਕਿਸਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ! ਖੇਤ ’ਚੋਂ ਮਿਲੀ ਲਾਸ਼, ਜਲਦਬਾਜ਼ੀ ’ਚ ਕੀਤਾ ਅੰਤਿਮ ਸਸਕਾਰ

 

Exit mobile version