Mohali : ਲੰਘੇ ਕੱਲ੍ਹ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗ਼ੈਰ-ਰਾਜਨੀਤਕ) ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ 5 ਧਰਨਿਆਂ ਦੇ ਚਲਦੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਐਤਵਾਰ ਮੀਟਿੰਗ ਹੋਈ, ਜਿਸ ਪਿੱਛੋਂ ਜਾਮ ਖੋਲ੍ਹਣ ਦਾ ਫੈਸਲਾ ਕੀਤਾ ਗਿਆ, ਜਦਕਿ ਅੰਦੋਲਨ ਜਿਉਂ ਦਾ ਤਿਉਂ ਜਾਰੀ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਦੋਵਾਂ ਫੌਰਮਾਂ ਵੱਲੋਂ ਪੰਜਾਬ ਦੀਆਂ ਸੜਕਾਂ ਦੀਆਂ ਕਿਨਾਰਿਆਂ ’ਤੇ ਬਟਾਲਾ, ਫਗਵਾੜਾ, ਸੰਗਰੂਰ ਵਿੱਚ ਬਡਰੁੱਖਾਂ, ਮੋਗਾ ਵਿੱਚ ਡਬਰੂ, ਬਠਿੰਡਾ ਵਿੱਚ ਜੱਸੀ ਚੌਕ ਵਿਖੇ ਅੰਦੋਲਨ ਜਾਰੀ ਹੈ। ਪੰਜਾਬ ਦੇ ਲੋਕਾਂ ਨੂੰ ਸਵਾਲ ਕਰਦਿਆਂ ਪੰਧਰੇ ਨੇ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰਦੀਆਂ ਹਨ ਤਾਂ ਫਿਰ ਕੀ ਕਿਸਾਨਾਂ ਨੂੰ ਅੰਦੋਲਨ ਕਰਨ ਦਾ ਹੱਕ ਨਹੀਂ ਹੈ?
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਮੰਨਿਆ ਗਿਆ ਕਿ ਮੰਡੀਆਂ ਵਿੱਚ ਨਮੀ ਦੀ ਸ਼ਰਤ ਪੂਰੀ ਕਰਨ ਤੇ ਵੀ ਘਟ ਰੇਟ ਤੇ ਵਿਕਣ ਵਾਲੀ ਫ਼ਸਲ ਦੇ ਰੇਟ ਤੇ ਮੰਡੀ ਵਿੱਚ ਲਗਾਏ ਗਏ ਨਜ਼ਾਇਜ਼ ਕੱਟ ਦੀ ਭਰਪਾਈ ਆੜਤੀਏ ਵੱਲੋਂ ਕਾਰਵਾਈ ਜਾਵੇਗੀ ਅਤੇ ਅਜਿਹਾ ਨਾ ਹੋਣ ਦੀ ਹਾਲਾਤ ਵਿੱਚ ਆੜ੍ਹਤੀਏ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਕੇਂਦਰ ਦਾ ਸ਼ੈਲਰ ਮਾਲਕਾਂ ਨਾਲ ਰੇੜਕਾ ਨਾ ਹੁੰਦਾ ਅਤੇ ਸਰਦੀਆਂ ਦੇ ਵਿੱਚ ਪੰਜਾਬ ਦੇ ਗੋਦਾਮਾਂ ਚੋਂ ਚੌਲ ਚੱਕੇ ਹੁੰਦਾ ਤਾਂ ਅੱਜ ਇਹ ਸਮੱਸਿਆਵਾਂ ਨਾ ਆਉਂਦੀਆਂ। ਪੰਧੇਰ ਨੇ ਕਿਹਾ ਕਿ ਸਰਕਾਰ ਦੀ ਅਣਗਿਹਲੀ ਕਾਰਨ ਇਹ ਸਮੱਸਿਆ ਆਈ ਹੈ।