Punjab

ਜਾਂਚ ਦੇ ਲਈ ਜੱਲੂਪੁਰ ਖੇੜਾ ਪਹੁੰਚੀ ਪੁਲਿਸ !

‘ਦ ਖ਼ਾਲਸ ਬਿਊਰੋ :- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਹੈ।  ਇਸੇ ਦੌਰਾਨ ਅੱਜ ਅੰਮ੍ਰਿਤਸਰ ਸਿਟੀ ਪੁਲਿਸ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਦੇ ਘਰ ਜੱਲੂਪੁਰ ਖੇੜਾ ਪਹੁੰਚੇ। ਇਹਨਾਂ ਪੁਲਿਸ ਅਧਿਕਾਰੀਆਂ ਵਿੱਚ ਇੱਕ ਮਹਿਲਾ ਅਫ਼ਸਰ ਵੀ ਸ਼ਾਮਲ ਸੀ। ਅੰਮ੍ਰਿਤਪਾਲ ਦੇ ਪਰਿਵਾਰ ਮੈਂਬਰਾਂ ਨਾਲ ਇਹਨਾਂ ਅਫ਼ਸਰਾਂ ਵੱਲੋਂ ਮੀਟਿੰਗ ਕੀਤੀ ਗਈ। ਬੰਦ ਕਮਰੇ ਵਿੱਚ ਕਿਸ ਬਾਬਤ ਗੱਲਬਾਤ ਹੋਈ, ਇਸ ਸਬੰਧੀ ਮੀਡੀਆਂ ਨੂੰ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਵੱਲੋਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਕਿ ਪਰਿਵਾਰ ਦੇ ਕਿਹੜੇ ਕਿਹੜੇ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਇਹ ਮਾਮਲਾ ਪੰਹੁਚਿਆ ਹੋਇਆ ਹੈ। ਜਥੇਬੰਦੀ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਜਨਤਕ ਕਰੇ। ਇਸ ਮਾਮਲੇ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰ ਸ਼ੋਅ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੋਇਆ ਹੈ।