ਬਿਉਰੋ ਰਿਪੋਰਟ – ਪੰਜਾਬ ‘ਚ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਬੱਚੇ ਪਤੰਗ ਉਡਾਉਂਦੇ ਹਨ ਪਰ ਲੋਹੜੀ ਤੋਂ ਪਹਿਲਾਂ ਹੀ ਪਟਿਆਲਾ ਵਿਚ ਇਕ ਮੰਦਭਾਗੀ ਘਟਨਾ ਵਾਪਰੀ ਹੈ। ਪਟਿਆਲਾ ਦੇ ਸਹਿਜਪੁਰਾ ਰੋਡ ‘ਤੇ ਸਥਿਤ ਕੁਲਾਰਾਂ ਮੁਹੱਲੇ ਵਿਚ ਇਕ ਪੰਜਵੀਂ ਜਮਾਤ ਵਿਚ ਪੜ੍ਹਦਾ ਬੱਚਾ ਛੱਤ ਤੋਂ ਡਿੱਗ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਹੈ। ਬੱਚੇ ਦੀ ਪਛਾਣ 11 ਸਾਲਾ ਜਸ਼ਨਦੀਪ ਸਿੰਘ ਵਾਸੀ ਕੁਲਾਰਾਂ ਵਜੋਂ ਹੋਈ ਹੈ। ਮ੍ਰਿਤਕ ਜਸ਼ਨਦੀਪ ਦੇ ਪਿਤਾ ਗੁਰਤੇਜ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ ਕਿ ਛੱਤ ਤੋਂ ਡਿੱਗ ਕੇ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਉਹ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਆਏ। ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਸ਼ੁਰੂ ਕੀਤੀ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਬੱਚੇ ਦਾ ਇਲਾਜ ਕਰ ਰਹੇ ਡਾਕਟਰਾਂ ਮੁਤਾਬੂਕ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਤ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬੱਚੇ ਦੀ ਮਾਂ ਪਿਛਲੇ ਢਾਈ ਸਾਲਾਂ ਤੋਂ ਆਪਣੇ ਨਾਨਕੇ ਘਰ ਰਹਿ ਰਹੀ ਸੀ।
ਇਹ ਵੀ ਪੜੋ – ਮੁੱਖ ਮੰਤਰੀ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ