Punjab

ਲੁਧਿਆਣਾ ‘ਚ ਘਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਲੁਧਿਆਣਾ (Ludhiana) ਦੇ ਚਾਂਦ ਨਗਰ (Chand Nagar) ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਦੂਰ-ਦੂਰ ਤੱਕ ਇਸ ਦੀ ਲਪਟਾਂ ਨਜ਼ਰ ਆ ਰਹੀਆਂ ਸਨ। ਜਾਣਕਾਰੀ ਮੁਤਾਬਕ ਘਰ ਵਿੱਚ ਕੋਈ ਵੀ ਨਹੀਂ ਰਹਿ ਰਿਹਾ ਸੀ, ਘਰ ਦੇ ਮਾਲਕ ਨੇ ਟਰਾਲੀਆਂ ਵਿੱਚ ਆਪਣਾ ਸਮਾਨ ਰੱਖਿਆ ਹੋਇਆ ਸੀ।

ਮਿਲੀ ਜਾਣਕਾਰੀ ਮੁਤਾਬਕ ਘਰ ਦੇ ਮਾਲਕ ਦਾ ਨਾ ਰੇਜ਼ਸ ਗੋਸਾਈ ਹੈ। ਉਹ ਆਪਣੇ ਪਰਿਵਾਰ ਦੇ ਨਾਲ ਕਿਸੇ ਹੋਰ ਘਰ ਵਿੱਚ ਰਹਿ ਰਿਹਾ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਬੁਲਾਇਆ ਗਈਆਂ। ਘਰ ਦੇ ਮਾਲਕ ਵੱਲੋਂ ਆਪਣੇ ਕੁਝ ਸਾਥੀਆਂ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਜਿਆਦਾ ਭਿਆਨਕ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਦੀ ਬਿਜਲੀ ਬੰਦ ਹੈ।

ਘਰ ਦੇ ਮਾਲਕ ਨੇ ਕਿਹਾ ਕਿ ਉਸ ਦਾ 2 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਇਹ ਵੀ ਪੜ੍ਹੋ –  ਅੰਮ੍ਰਿਤਸਰ ਦੇ ਨੌਜਵਾਨ ਦੀ ਯੂਕਰੇਨ ਬਾਰਡਰ ’ਤੇ ਮੌਤ! ਟੂਰਿਸਟ ਵੀਜ਼ੇ ’ਤੇ ਗਿਆ ਸੀ ਰੂਸ