The Khalas Tv Blog Punjab ਸੰਗਰੂਰ ‘ਚ ਏਟੀਐਮ ਨੂੰ ਲੱਗੀ ਅੱਗ
Punjab

ਸੰਗਰੂਰ ‘ਚ ਏਟੀਐਮ ਨੂੰ ਲੱਗੀ ਅੱਗ

ਸੰਗਰੂਰ ਦੇ ਬੱਸ ਸਟੈਂਡ (Sangrur Bus Stand) ਸਥਿਤ ਐਕਸਿਸ ਬੈਂਕ ਦੇ ਏਟੀਐਮ (ATM) ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅੱਗ ਇੰਨੀ ਭਿਆਨਕ ਹੈ ਕਿ ਇਸ ਨੇ ਪੂਰੇ ਏਟੀਐਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕੁਝ ਦੇਰ ਵਿੱਚ ਹੀ ਬੈਂਕ ਦੀ ਏ.ਟੀ.ਐਮ ਮਸ਼ੀਨ ਨੂੰ ਵੀ ਅੱਗ ਲੱਗ ਗਈ ਅਤੇ ਸਾਰੀ ਮਸ਼ੀਨ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬੱਸ ਸਟੈਂਡ ਦੇ ਅੰਦਰ ਸਥਿਤ ਏ.ਟੀ.ਐਮ. ਵਿੱਚ ਅੱਗ ਲੱਗਣ ਤੋਂ ਬਾਅਦ ਲੋਕਾਂ ਵਿੱਚ ਭਗਦੜ ਮੱਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਪੂਰੀ ਦੁਕਾਨ ਸੜ ਕੇ ਸੁਆਹ ਹੋ ਚੁੱਕੀ ਸੀ।

ਜਾਣਕਾਰੀ ਮੁਤਾਬਕ ਘਟਨਾ ਵਾਲੀ ਜਗ੍ਹਾ ‘ਤੇ ਕੋਈ ਵੀ ਅੱਗ ਬਝਾਉਣ ਵਾਲਾ ਯੰਤਰ ਮੌਜੂਦ ਨਹੀਂ ਸੀ, ਜਿਸ ਕਾਰਨ ਅੱਗ ਕਾਫ਼ੀ ਫੈਲ ਗਈ। ਇਸ ਤੋਂ ਬਾਅਦ ਲੋਕਾਂ ਵੱਲੋਂ ਬਾਲਟੀਆਂ ਨਾਲ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਫਾਇਰ ਬਿਰਗੇਡ ਨੂੰ ਇਸ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਅੱਗ ‘ਤੇ ਕਾਬੂ ਪਾਇਆ ਗਿਆ।

Exit mobile version