‘ਦ ਖ਼ਾਲਸ ਬਿਊਰੋ:- ਆਂਧਰਾ ਪ੍ਰਦੇਸ਼ ਦੇ ਵਿਜੈਵਾੜਾ ‘ਚ ਕਿਸੇ ਹੋਟਲ ਵਿੱਚ ਬਣਾਏ Covid-19 ਕੇਅਰ ਸੈਂਟਰ ਵਿੱਚ ਅੱਗ ਲੱਗਣ ਕਾਰਨ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਵਿੱਚ ਜੁੱਟ ਗਈਆਂ। ਇਸ ਹਾਦਸੇ ਨੂੰ ਲੈ ਕੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਤਰੁੰਤ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ।
ਵਿਜੇਵਾੜਾ ਪੁਲੀਸ ਕਮਿਸ਼ਨਰ ਬੀ. ਸ੍ਰੀ ਨਿਵਾਸੁਲੂ ਮੁਤਾਬਿਕ, ਹੋਟਲ ਵਿੱਚ 30 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਹਸਪਤਾਲ ‘ਚ ਦਸ ਕਰਮਚਾਰੀ ਮੌਜੂਦ ਸਨ। ਅੱਗ ਲੱਗਣ ਤੋਂ ਬਾਅਦ ਜ਼ਖਮੀ ਹੋਏ 20 ਮਰੀਜ਼ਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ।
ਇਸ ਦੇ ਨਾਲ ਆਂਧਰਾ ਪ੍ਰਦੇਸ਼ ਸਰਕਾਰ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਵਿਚਾਰ ਵਿਟਾਂਦਰਾ ਕੀਤਾ ਅਤੇ ਮਦਦ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।