The Khalas Tv Blog Punjab ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਲੱਗੀ ਅੱਗ, ਪਾਰਕਿੰਗ ਦੇ ਠੇਕੇਦਾਰ ਦੀ ਲਾਪਰਵਾਹੀ ਆਈ ਸਾਹਮਣੇ
Punjab

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਲੱਗੀ ਅੱਗ, ਪਾਰਕਿੰਗ ਦੇ ਠੇਕੇਦਾਰ ਦੀ ਲਾਪਰਵਾਹੀ ਆਈ ਸਾਹਮਣੇ

ਲੁਧਿਆਣਾ (Ludhiana) ਦੇ ਸਿਵਲ ਹਸਪਤਾਲ (Civil hospital) ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਅੰਦਰ ਲੱਗੇ ਘਾਹ ਨੂੰ ਇਹ ਅੱਗ ਲੱਗੀ ਸੀ, ਜਿਸ ਤੋਂ ਬਾਅਦ ਹਸਪਤਾਲ ਪ੍ਰਸਾਸ਼ਨ ਵੱਲੋਂ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਨੂੰ ਹਸਪਤਾਲ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਪਾਰਕਿੰਗ ਵਿੱਚ ਲੋਕਾਂ ਨੇ ਗਲਤ ਢੰਗ ਨਾਲ ਗੱਡੀਆਂ ਲਗਾਇਆਂ ਹੋਇਆਂ ਸਨ। ਜਿਸ ਕਾਰਨ ਫਾਇਰ ਬ੍ਰਿਗੇਡ ਦੀ ਗੱਡੀ ਅੱਗੇ ਨਹੀਂ ਜਾ ਸਕੀ। ਇਸ ਤੋਂ ਬਾਅਦ ਹਸਪਤਾਲ ਦੇ ਸਟਾਫ ਵੱਲੋਂ ਆਪਣੇ ਤੌਰ ਤੇ ਅੱਗ ‘ਤੇ ਕਾਬੂ ਪਾਇਆ ਗਿਆ।

ਐਸਐਮਓ ਡਾ. ਮਨਦੀਪ ਸਿੱਧੂ ਨੇ ਕਿਹਾ ਕਿ ਹਸਪਤਾਲ ਦੇ ਬਾਹਰ ਕਿਸੇ ਨੇ ਕੂੜੇ ਦੇ ਢੇਰ ਨੂੰ ਅੱਗ ਲਗਾਈ ਸੀ, ਜਿਸ ਦੀ ਅੱਗ ਅੱਗੇ ਵਧਦੀ ਹੋਈ ਹਸਪਤਾਲ ਦੇ ਸੁੱਕੇ ਘਾਹ ਤੱਕ ਪਹੁੰਚ ਗਈ। ਉਨ੍ਹਾਂ ਕਿਹਾ ਕਿ ਪਾਰਕਿੰਗ ਦੇ ਠੇਕੇਦਾਰ ਖਿਲਾਫ ਕਈ ਵਾਰ ਲਿਖਿਆ ਜਾ ਚੁੱਕਾ ਹੈ ਪਰ ਉਸ ਵਿਰੁਧ ਕੋਈ ਵੀ ਕਾਰਵਾਈ ਨਹੀਂ ਹੁੰਦੀ। ਅੱਜ ਦੀ ਘਟਨਾ ਤੋਂ ਬਾਅਦ ਫਿਰ ਉਸ ਖਿਲਾਫ ਲਿਖ ਕੇ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ –   ਤੀਜੀ ਵਾਰ PM ਬਣਨ ਮਗਰੋਂ ਪਹਿਲੇ ਵਿਦੇਸ਼ੀ ਦੌਰੇ ‘ਤੇ ਇਟਲੀ ਜਾਣਗੇ ਮੋਦੀ, PM ਮੇਲੋਨੀ ਨਾਲ ਵੀ ਕਰਨਗੇ ਮੁਲਾਕਾਤ

 

Exit mobile version