The Khalas Tv Blog Punjab ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਅੱਗ , ਲੱਖਾਂ ਦਾ ਸਮਾਨ ਸੜ ਕੇ ਸੁਆਹ
Punjab

ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਅੱਗ , ਲੱਖਾਂ ਦਾ ਸਮਾਨ ਸੜ ਕੇ ਸੁਆਹ

A fire broke out in a yarn factory

ਲੁਧਿਆਣਾ ਦੀ ਧਾਗਾ ਫੈਕਟਰੀ 'ਚ ਲੱਗੀ ਅੱਗ , ਲੱਖਾਂ ਦਾ ਸਮਾਨ ਸੜ ਕੇ ਸੁਆਹ

ਲੁਧਿਆਣਾ ਦੀ ਜੋਧੇਵਾਲ ਬਸਤੀ ਦੇ ਕੋਲ ਅੱਜ  ਸਵੇਰੇ ਇੱਕ ਧਾਗਾ ਫੈਕਟਰੀ ਵਿੱਚ  ਅੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ ਹੋ ਗਈ। ਫੈਕਟਰੀ ‘ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਦੇਖਦੇ ਹੀ ਦੇਖਦੇ ਅੱਗ ਹੋਰ ਵੀ ਵਧ ਗਈ।

ਅੱਗ ਨੇ ਪੂਰੀ ਇਮਾਰਤ ਨੂੰ ਤਬਾਹ ਕਰ ਦਿੱਤਾ। ਇਸ ਦੇ ਨਾਲ ਹੀ ਅੱਗ ਦੀਆਂ ਲਪਟਾਂ ਨੇੜੇ ਸਥਿਤ ਫੈਕਟਰੀ ਦੇ ਲੋਕਾਂ ਤੱਕ ਪਹੁੰਚਣੀਆਂ ਸ਼ੁਰੂ ਹੋ ਗਈਆਂ। ਕਰੀਬ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ।

ਨਿਊ ਸ਼ਕਤੀ ਨਗਰ ਦੀ ਗਲੀ ਨੰਬਰ 8 ‘ਚ ਸਥਿਤ ਸ਼੍ਰੀਰਾਮ ਮੂਲ ਟਰੇਡਰਜ਼ ਫੈਕਟਰੀ ਦੀ ਚੌਥੀ ਮੰਜ਼ਿਲ ‘ਚ ਅੱਗ ਲੱਗੀ ਦੇਖ ਕੇ ਲੋਕਾਂ ਨੇ ਇਸ ਦੀ ਸੂਚਨਾ ਇਸ ਦੇ ਮਾਲਕ ਨੀਰਜ ਗੋਇਲ ਨੂੰ ਫੋਨ ‘ਤੇ ਦਿੱਤੀ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਹੀ ਫੋਨ ਕੀਤਾ। ਥਾਣਾ ਟਿੱਬਾ ਅਤੇ ਥਾਣਾ ਬਸਤੀ ਜੋਧੇਵਾਲ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਅੱਗ ਬੁਝਾਉਣ ‘ਚ ਲੱਗੀਆਂ ਹੋਈਆਂ ਹਨ। ਅੱਗ ਲੱਗਦੇ ਕਾਰਨਾਂ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਕੀਤਾ ਗਿਆ।

Exit mobile version