ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਕਰਦੇ ਹੋਏ 10 ਲੱਖ ਬੂਟੇ ਲਗਾਉਣ ਦਾ ਸੰਕਲਪ ਲਿਆ ਹੈ। ਜਿਸ ਦੇ ਤਹਿਤ ਅੱਜ ਤੋਂ ਮਾਨਸਾ ਦੇ ਵਿਧਾਇਕ ਵਿਜੇ ਸਿਗਲਾ ਅਤੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਮਾਨਸਾ ਖੁਰਦ ਦੀ 12 ਏਕੜ ਪੰਚਾਇਤੀ ਜ਼ਮੀਨ ‘ਤੇ ਜੰਗਲਾਤ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 10 ਲੱਖ ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ। ਜਿਸ ਦੇ ਪਹਿਲੇ ਦਿਨ ਜ਼ਿਲ੍ਹੇ ਭਰ ਵਿੱਚ 3 ਲੱਖ ਦੇ ਕਰੀਬ ਬੂਟੇ ਲਗਾਏ ਗਏ ਹਨ।
ਡੀਸੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਿੰਡ ਕੋਟ ਧਰਮੂ ਦੇ ਗੁਰਦੁਆਰਾ ਸੁਲੀਸਰ ਸਾਹਿਬ ਦੀ 100 ਏਕੜ ਜ਼ਮੀਨ ਵਿੱਚ ਜੰਗਲ ਲਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਪਿੰਡ ਝੇਰਿਆਵਾਲੀ ਦੀ 100 ਏਕੜ ਜ਼ਮੀਨ ਵਿੱਚ ਜੰਗਲ ਲਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰੀ ਜ਼ਮੀਨਾਂ ਅਤੇ ਖਾਲੀ ਪਈਆਂ ਥਾਵਾਂ ‘ਤੇ ਵੱਧ ਤੋਂ ਵੱਧ ਬੂਟੇ ਲਗਾਉਣ।
ਇਹ ਵੀ ਪੜ੍ਹੋ – UPSC ਚੇਅਰਮੈਨ ਨੇ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ