Punjab

ਪੰਜਾਬ ਤੋਂ ਫ਼ਰਾਰ ਹੋ ਕੇ ਕੈਨੇਡਾ ਗਏ ਗੈਂਗਸਟਰ ਦਾ ਵਿਨੀਪੈਗ ‘ਚ ਕਰ ਦਿੱਤਾ ਇਹ ਹਾਲ..

A gangster who escaped from Punjab and went to Canada was shot dead in Winnipeg

ਪੰਜਾਬ ਤੋਂ 2017 ‘ਚ ਜਾਅਲੀ ਪਾਸਪੋਰਟ ਬਣਾ ਕੇ ਕੈਨੇਡਾ ਫ਼ਰਾਰ ਹੋਏ A ਕੈਟਾਗਰੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ਼ ਸੁੱਖਾ ਦੁੱਨੇਕੇ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁਨੇਕੇ ਨੂੰ ਕੈਨੇਡਾ ਦੇ ਵਿਨੀਪੈਗ ‘ਚ ਗੋਲੀਆਂ ਮਾਰੀਆਂ ਗਈਆਂ ਹਨ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਉਹ ਐਨਆਈਏ ਵੱਲੋਂ ਜਾਰੀ 41 ਅੱਤਵਾਦੀਆਂ ਅਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਕੈਨੇਡਾ ਵਿੱਚ ਖਾਲਿਸਤਾਨੀ ਨਿੱਝਰ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ। ਸੁੱਖਾ ਦੁੱਨੇਕੇ ਮੋਗਾ, ਪੰਜਾਬ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਹੈ। ਕੈਟਾਗਰੀ ‘ਏ’ ਦਾ ਗੈਂਗਸਟਰ ਸੁੱਖਾ ਦੁੱਨੇਕੇ ਅਪਰਾਧ ਦੀ ਦੁਨੀਆ ‘ਚ ਆਉਣ ਤੋਂ ਪਹਿਲਾਂ ਮੋਗਾ ਦੇ ਡੀਸੀ ਦਫ਼ਤਰ ‘ਚ ਕੰਮ ਕਰਦਾ ਸੀ। ਉਹ ਪੁਲਿਸ ਦੀ ਮਦਦ ਨਾਲ ਜਾਅਲੀ ਦਸਤਾਵੇਜ਼ਾਂ ‘ਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਹਾਸਲ ਕਰਕੇ 2017 ‘ਚ ਕੈਨੇਡਾ ਭੱਜ ਗਿਆ ਸੀ। ਉਸ ਸਮੇਂ ਉਸ ਵਿਰੁੱਧ ਸੱਤ ਅਪਰਾਧਿਕ ਮਾਮਲੇ ਚੱਲ ਰਹੇ ਸਨ। ਇਹ ਸਾਰੇ ਮਾਮਲੇ ਸਥਾਨਕ ਗਰੋਹਾਂ ਦੀਆਂ ਗਤੀਵਿਧੀਆਂ ਨਾਲ ਸਬੰਧਿਤ ਸਨ।

ਸੁੱਖਾ ਦੁੱਨੇਕੇ ਨੇ ਵੀ ਕਾਫ਼ੀ ਸਮਾਂ ਫ਼ਰੀਦਕੋਟ ਜੇਲ੍ਹ ‘ਚ ਗੁਜ਼ਾਰਿਆ ਅਤੇ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਉਹ ਵਿਦੇਸ਼ ਭੱਜ ਗਿਆ। ਇੰਨਾ ਹੀ ਨਹੀਂ ਨੰਗਲ ਅੰਬੀਆ ਕਤਲੇਆਮ ‘ਚ ਵੀ ਦੁੱਨੇਕੇ ਦਾ ਨਾਂ ਆਇਆ ਸੀ ਅਤੇ ਉਸ ‘ਤੇ ਹਥਿਆਰ ਅਤੇ ਸ਼ੂਟਰ ਮੁਹੱਈਆ ਕਰਵਾਏ ਜਾਣ ਦਾ ਦੋਸ਼ ਸੀ।

ਸੁਖਾ ਦੁੱਨੇਕੇ ਦਾ ਸਬੰਧ ਅਸਲ ਵਿੱਚ ਬੰਬੀਹਾ ਗੈਂਗ ਨਾਲ ਸੀ। ਕੈਨੇਡਾ ਜਾਣ ਤੋਂ ਤੁਰੰਤ ਬਾਅਦ, ਉਸਨੇ ਭਾਰਤ ਵਿੱਚ ਆਪਣਾ ਨੈੱਟਵਰਕ ਫੈਲਾਉਣਾ ਸ਼ੁਰੂ ਕਰ ਦਿੱਤਾ। ਉੱਥੇ ਉਹ ਖ਼ਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਨੇੜੇ ਆਇਆ। ਉਸ ਨੇ ਰਾਜ ਵਿੱਚ ਹਥਿਆਰਾਂ ਦੀ ਤਸਕਰੀ ਅਤੇ ਜਬਰੀ ਵਸੂਲੀ ਸ਼ੁਰੂ ਕਰ ਦਿੱਤੀ।

ਕੈਨੇਡਾ ਭੱਜਣ ਤੋਂ ਬਾਅਦ ਉਸ ਵਿਰੁੱਧ ਚਾਰ ਕਤਲਾਂ ਸਮੇਤ 11 ਹੋਰ ਕੇਸ ਦਰਜ ਕੀਤੇ ਗਏ ਸਨ, ਜਿਸ ਨਾਲ ਕੇਸਾਂ ਦੀ ਕੁੱਲ ਗਿਣਤੀ 18 ਹੋ ਗਈ ਸੀ। ਪੁਲੀਸ ਅਨੁਸਾਰ ਦੁੱਨੇਕੇ ਬਦਨਾਮ ਸ਼ਾਰਪਸ਼ੂਟਰ ਦਵਿੰਦਰ ਬੰਬੀਹਾ ਗਰੋਹ ਦਾ ਸਾਥੀ ਹੈ ਅਤੇ ਮੁੱਖ ਤੌਰ ’ਤੇ ਮਾਲਵਾ ਜ਼ਿਲ੍ਹਿਆਂ ਵਿੱਚ ਕੰਮ ਕਰਦਾ ਹੈ।