ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਘਰੇਲੂ ਰਸੋਈ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਤਿਆਰੀਆਂ ਕਰ ਰਹੀ ਹੈ। ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ।
ਸਰਕਾਰ ਨੇ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕੀਤੀ ਹੈ। ਸਰਕਾਰ ਨੇ ਰਕਸ਼ਾ ਬੰਧਨ ਤਿਉਹਾਰ ਤੋਂ ਪਹਿਲਾਂ ਉੱਜਵਲਾ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਇਹ ਲਾਭ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਕੀਤੀ ਸੀ।
ਵਧਦੀ ਮਹਿੰਗਾਈ ਤੋਂ ਰਾਹਤ ਦਿੰਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰਕੇ ਜਨਤਾ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ ਉੱਜਵਲਾ ਯੋਜਨਾ ਦੇ ਤਹਿਤ ਆਉਣ ਵਾਲੇ ਲਾਭਪਾਤਰੀਆਂ ਨੂੰ ਇਹ ਛੋਟ ਦਿੱਤੀ ਹੈ।
ਸਰਕਾਰ ਨੇ ਉੱਜਵਲਾ ਯੋਜਨਾ ਦੇ ਤਹਿਤ ਆਉਣ ਵਾਲੇ ਸਾਰੇ ਲਾਭਪਾਤਰੀਆਂ ਨੂੰ ਘਰੇਲੂ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 1 ਅਗਸਤ ਨੂੰ ਦੇਸ਼ ਦੀਆਂ ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਕੀਤੀ ਸੀ, ਹਾਲਾਂਕਿ ਉਸ ਸਮੇਂ ਘਰੇਲੂ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।