Punjab

ਕੈਨੇਡਾ ਤੋਂ ਆਈ ਖ਼ਬਰ ਕਾਰਨ ਪਰਿਵਾਰ ‘ਚ ਛਾਇਆ ਮਾਤਮ, ਮੁੱਖ ਮੰਤਰੀ ਤੇ ਹਰਸਿਮਰਤ ਬਾਦਲ ਨੂੰ ਕੀਤੀ ਇਹ ਅਪੀਲ

ਮਾਨਸਾ ਦੇ ਇਕ ਪਰਿਵਾਰ ਵੱਲੋਂ ਦੋ ਮਹੀਨੇ ਪਹਿਲਾਂ ਤਿੰਨ ਕਿਲੇ ਜ਼ਮੀਨ ਗਹਿਣੇ ਰੱਖ ਕੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਗਿਆ ਸੀ। ਉਸ ਲੜਕੀ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਇਸ ਖ਼ਬਰ ਨੂੰ ਸੁਣ ਕੇ ਸਾਰਾ ਪਰਿਵਾਰ ਸਦਮੇ ਵਿੱਚ ਹੈ। ਇਸ ਖ਼ਬਰ ਨਾਲ ਸਾਰੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ। ਪਰਿਵਾਰ ਵੱਲੋਂ ਲਾਸ਼ ਨੂੰ ਭਾਰਤ ਲਿਆਉਣ ਲਈ ਅਪੀਲ ਕੀਤੀ ਗਈ ਹੈ।

ਮਾਨਸਾ ਜ਼ਿਲ੍ਹੇ ਦੇ ਪਿੰਡ ਬੇਰ ਦੇ ਕਿਸਾਨ ਮਿੱਠੂ ਸਿੰਘ ਨੇ ਆਪਣੀ ਇੱਕ ਕਿਲੇ ਜ਼ਮੀਨ ਵੇਚ ਕੇ ਆਪਣੀ ਧੀ ਬੇਅੰਤ ਕੌਰ (25) ਨੂੰ 31 ਮਾਰਚ 2024 ਨੂੰ ਕੈਨੇਡਾ ਭੇਜਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿੱਠੂ ਸਿੰਘ ਨੇ ਦੱਸਿਆ ਕਿ ਉਹ ਦੋ ਏਕੜ ਜ਼ਮੀਨ ਦਾ ਮਾਲਕ ਹੈ ਅਤੇ ਉਸ ਨੇ ਇਕ ਏਕੜ ਜ਼ਮੀਨ ਵੇਚ ਕੇ 26 ਲੱਖ ਰੁਪਏ ਲਗਾ ਕੇ ਆਪਣੀ ਲੜਕੀ ਨੂੰ ਕੈਨੇਡਾ ਭੇਜ ਦਿੱਤਾ। ਹੁਣ ਉਸ ਨੂੰ ਉਥੋਂ ਫ਼ੋਨ ਆਇਆ ਕਿ ਉਸ ਦੀ ਲੜਕੀ ਦੀ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਪਰਿਵਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਬੜੀਆਂ ਆਸਾਂ ਉਮੀਦਾਂ ਨਾਲ ਆਪਣੀ ਧੀ ਨੂੰ ਬਾਹਰ ਭੇਜਿਆ ਸੀ ਪਰ ਹੁਣ ਇਸ ਖ਼ਬਰ ਨੇ ਸਾਡਾ ਲੱਕ ਤੋੜ ਦਿੱਤਾ। ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਲਈ 35 ਲੱਖ ਰੁਪਏ ਲੱਗਣਗੇ। ਉਨ੍ਹਾਂ ਦੀ ਲੜਕੀ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ। ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਲੜਕੀ ਦੀ ਲਾਸ਼ ਨੂੰ ਵਾਪਸ ਲਿਆਉਣ ਵਿੱਚ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ –  ਪੰਜਾਬੀ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਦੀ ਮਦਦ ਲਈ ਅਕਸ਼ੇ ਕੁਮਾਰ ਅੱਗੇ ਆਏ! ਬਿਨਾਂ ਦੱਸੇ 25 ਲੱਖ ਐਕਾਉਂਟ ‘ਚ ਪਾਏ!