The Khalas Tv Blog Punjab ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ!
Punjab Religion

ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ!

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।

ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਪਰਿਕਰਮਾ , ਘੰਟਾ ਘਰ ਗੇਟ ਤੋਂ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੰਨ ਹੋਵੇਗਾ । ਨਗਰ ਕੀਰਤਨ ਵਿੱਚ ਸ਼ਬਦ ਕੀਰਤਨੀ ਜਥੇ , ਸ਼ਬਦ ਚੌਂਕੀ ਜਥੇ , ਸਕੂਲੀ ਬੱਚੇ, ਬੈਂਡ ਪਾਰਟੀਆਂ , ਗਤਕਾ ਪਾਰਟੀਆਂ ਆਦਿ ਸ਼ਾਮਿਲ ਹੋਈਆਂ |

Exit mobile version