The Khalas Tv Blog India ਸ੍ਰੀ ਗੁਰੂ ਨਾਨਕ ਸਾਹਿਬ ਜੀ ਪ੍ਰਕਾਸ਼ ਪੁਰਬ : 17 ਨਵੰਬਰ ਨੂੰ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ
India International Punjab

ਸ੍ਰੀ ਗੁਰੂ ਨਾਨਕ ਸਾਹਿਬ ਜੀ ਪ੍ਰਕਾਸ਼ ਪੁਰਬ : 17 ਨਵੰਬਰ ਨੂੰ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ 26 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ 14 ਅਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਵਿੱਚ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੱਗੇਗਾ। ਇਹ ਕੋਰੋਨਾ ਟੈਸਟ ਕੈਂਪ 14 ਅਤੇ 15 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਅਪਲਾਈ ਕੀਤਾ ਹੈ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਇਸ ਕੈਂਪ ਵਿੱਚ ਪਹੁੰਚਣ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਆਪਣੇ ਤੌਰ ’ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 17 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਲੈ ਕੇ ਆਉਣ। ਕੋਰੋਨਾ ਟੀਕਾਕਰਨ ਦੇ ਨਾਲ-ਨਾਲ ਕੋਰੋਨਾ ਦੀ 72 ਘੰਟੇ ਪਹਿਲਾਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਵੀ ਲਾਜ਼ਮੀ ਹੈ।

Exit mobile version