India Khetibadi Punjab

ਡੱਲੇਵਾਲ ਦੇ ਮਰਨ ਵਰਤ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

42 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਸੁਫਰੀਮ ਕੋਰਟ ਵਿੱਚ ਸੁਣਵਾਈ ਟਲ ਗਈ ਹੈ। ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਖਨੌਰੀ ਬਾਰਡਰ ਜਾਵੇਗੀ ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਦੇ ਚੱਲਦਿਆ ਸੁਪਰੀਮ ਕੋਰਟ ਚ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ‘ਤੇ ਸੁਣਵਾਈ ਟਲ਼ ਗਈ ਹੈ। ਹੁਣ ਅਗਲੀ ਸੁਣਵਾਈ 10 ਜਨਵਰੀ (ਸ਼ੁੱਕਰਵਾਰ) ਨੂੰ ਹੋਵੇਗੀ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ।

ਉਨ੍ਹਾਂ ਕਿਹਾ ਕਿ ਅਸੀਂ ਅੰਦੋਲਨਕਾਰੀ ਕਿਸਾਨਾਂ ਨੂੰ ਅਦਾਲਤ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਮਿਲਣ ਲਈ ਮਨਾ ਲਿਆ ਹੈ। ਉਮੀਦ ਹੈ ਕਿ ਇਸ ਮਾਮਲੇ ‘ਚ ਕੁਝ ਸਕਾਰਾਤਮਕ ਸਾਹਮਣੇ ਆਵੇਗਾ। ਸਿੱਬਲ ਨੇ ਇਸ ਮਾਮਲੇ ਦੀ ਸੁਣਵਾਈ ਕੁਝ ਸਮੇਂ ਬਾਅਦ ਕਰਨ ਦੀ ਅਪੀਲ ਕੀਤੀ। ਜਿਸ ‘ਤੇ ਅਦਾਲਤ ਨੇ ਇਸ ਦੀ ਸੁਣਵਾਈ ਸ਼ੁੱਕਰਵਾਰ (10 ਜਨਵਰੀ) ਲਈ ਤੈਅ ਕੀਤੀ ਹੈ।

ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।

ਇਹ ਵੀ ਪੜ੍ਹੋ – ਮੁੱਖ ਮੰਤਰੀ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ