The Khalas Tv Blog Punjab ਫ਼ਿਰੋਜ਼ਪੁਰ ‘ਚ ਜੌਹਰੀ ਪਿਓ-ਪੁੱਤ ਨੇ ਘਰੇਲੂ ਝਗੜੇ ਕਾਰਨ ਦੁਕਾਨ ‘ਤੇ ਹੋਏ ਝਗੜੇ ਦੌਰਾਨ ਚੁੱਕਿਆ ਇਹ ਕਦਮ…
Punjab

ਫ਼ਿਰੋਜ਼ਪੁਰ ‘ਚ ਜੌਹਰੀ ਪਿਓ-ਪੁੱਤ ਨੇ ਘਰੇਲੂ ਝਗੜੇ ਕਾਰਨ ਦੁਕਾਨ ‘ਤੇ ਹੋਏ ਝਗੜੇ ਦੌਰਾਨ ਚੁੱਕਿਆ ਇਹ ਕਦਮ…

ਫ਼ਿਰੋਜ਼ਪੁਰ 'ਚ ਜੌਹਰੀ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ: ਘਰੇਲੂ ਝਗੜੇ ਕਾਰਨ ਦੁਕਾਨ 'ਤੇ ਹੋਏ ਝਗੜੇ ਦੌਰਾਨ ਚੁੱਕਿਆ ਇਹ ਕਦਮ...

ਫ਼ਿਰੋਜ਼ਪੁਰ ‘ਚ ਜੌਹਰੀ ਪਿਓ-ਪੁੱਤ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲ੍ਹਾ ਸਮਪਾਤ ਕਰ ਲਈ ਹੈ। ਇੱਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਛਾਣ ਰਾਹੁਲ ਧਵਨ (32) ਵਾਸੀ ਧਰਮਪੁਰਾ ਅਤੇ ਉਸ ਦੇ ਪਿਤਾ ਰਜਿੰਦਰ ਧਵਨ (60) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ। ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤਰ ਦੀ ਲਾਸ਼ ਅਜੇ ਤੱਕ ਨਹਿਰ ‘ਚੋਂ ਬਰਾਮਦ ਨਹੀਂ ਹੋਈ।

ਕੀ ਹੈ ਮਾਮਲਾ

ਬੁੱਧਵਾਰ ਸਵੇਰੇ ਦੋਵੇਂ ਪਿਓ-ਪੁੱਤ ਦੁਕਾਨ ‘ਤੇ ਗਏ ਹੋਏ ਸਨ। ਘਰੇਲੂ ਝਗੜੇ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਰਜਿੰਦਰ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸਦੀ ਹਾਲਤ ਵਿਗੜ ਗਈ ਅਤੇ ਉਸਨੂੰ ਤੁਰੰਤ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਹੋਣ ‘ਤੇ ਡਾਕਟਰਾਂ ਨੇ ਉਸਨੂੰ ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਿਵੇਂ ਹੀ ਉਸ ਨੂੰ ਆਪਣੇ ਪਿਤਾ ਦੀ ਮੌਤ ਦਾ ਪਤਾ ਲੱਗਾ ਤਾਂ ਰਾਹੁਲ ਨੇ ਫ਼ਿਰੋਜ਼ਪੁਰ-ਫ਼ਰੀਦਕੋਟ ਹਾਈਵੇਅ ਪਾਰ ਕਰਦੇ ਹੋਏ ਨਹਿਰ ਵਿੱਚ ਛਾਲ ਮਾਰ ਦਿੱਤੀ। ਦੂਜੇ ਦਿਨ ਵੀ ਉਸ ਦੀ ਲਾਸ਼ ਨਹੀਂ ਮਿਲੀ। ਗੋਤਾਖੋਰਾਂ ਵੱਲੋਂ ਲਾਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਰਾਹੁਲ ਧਵਨ ਦਾ ਮੋਟਰਸਾਈਕਲ ਨਹਿਰ ਦੇ ਕੰਢੇ ਖੜ੍ਹਾ ਮਿਲਿਆ। ਰੋਣ ਕਾਰਨ ਘਰ ਵਿੱਚ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ।

Exit mobile version