The Khalas Tv Blog India ਕਿਸਾਨਾਂ ਦਾ ਵੱਡਾ ਜਥਾ ਕੱਲ੍ਹ ਇਸ ਸ਼ਹਿਰ ਤੋਂ ਹੋਵੇਗਾ ਰਵਾਨਾ! ਸਰਵਨ ਪੰਧੇਰ ਨੇ ਸਰਕਾਰ ਨੂੰ ਦਿੱਤੀ ਵੱਡੀ ਸਲਾਹ
India Punjab

ਕਿਸਾਨਾਂ ਦਾ ਵੱਡਾ ਜਥਾ ਕੱਲ੍ਹ ਇਸ ਸ਼ਹਿਰ ਤੋਂ ਹੋਵੇਗਾ ਰਵਾਨਾ! ਸਰਵਨ ਪੰਧੇਰ ਨੇ ਸਰਕਾਰ ਨੂੰ ਦਿੱਤੀ ਵੱਡੀ ਸਲਾਹ

ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan singh Pandher) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਚੱਲ ਰਹੇ ਕਿਸਾਨ ਅੰਦੋਲਨ ਦੂਜੇ ਵਿੱਚ ਕੱਲ੍ਹ 20 ਅਗਸਤ ਨੂੰ ਅੰਮ੍ਰਿਤਸਰ ਜ਼ਿਲ੍ਹੇ ਦਾ ਨੌਵਾਂ ਜਥਾ ਹਜ਼ਾਰਾ ਕਿਸਾਨਾਂ ਨੂੰ ਲੈ ਕੇ ਸੰਭੂ ਬਾਰਡਰ ਨੂੰ ਰਵਾਨਾ ਹੋਵੇਗਾ। ਪੰਧੇਰ ਨੇ ਕਿਹਾ ਕਿ ਐਮ.ਐਸ.ਪੀ ਗਰੰਟੀ ਕਾਨੂੰਨ ਅਤੇ ਹੋਰ ਕਿਸਾਨੀ ਮੰਗਾਂ ਨਾ ਮੰਨੇ ਜਾਣ ਤੱਕ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।  ਉਹਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਭਲਕੇ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਵੱਖ-ਵੱਖ ਜਗਾਵਾਂ ਤੋਂ ਸ਼ੰਭੂ ਬਾਰਡਰ ਵੱਲ ਕੂਚ ਕਰਨਗੇ ਅਤੇ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਹਰਿਆਣਾ ਸਰਕਾਰ ‘ਤੇ ਨਿਸ਼ਾਨੇ ਵਿਨ੍ਹਦਿਆਂ ਕਿਹਾ ਕਿ ਸਰਕਾਰ ਨੂੰ ਪਹਿਲਾ 10 ਸਾਲ ਤੱਕ ਕਿਸਾਨ ਦਿਖਾਈ ਨਹੀਂ ਦਿੱਤੇ ਅਤੇ ਹੁਣ ਜਦੋਂ ਚੋਣਾਂ ਨੇੜੇ ਆ ਗਈਆਂ ਨੇ ਤਾਂ CM ਨਾਇਬ ਸੈਣੀ ਲਗਾਤਾਰ ਇੱਕ ਤੋਂ ਬਾਅਦ ਇੱਕ ਐਲਾਨ ਕਰਦੇ ਜਾ ਰਹੇ ਹਨ। ਉਨ੍ਹਾਂ ਸੈਣੀ ਸਰਕਾਰ ‘ਤੇ ਤੰਜ ਕੱਸਦਿਆ ਕਿਹਾ ਕਿ 13 ਫਰਵਰੀ ਨੂੰ ਜਦੋਂ ਮੋਰਚਾ ਸ਼ੁਰੂ ਹੋਇਆ ਸੀ ਤਾਂ 70 ਹਜ਼ਾਰ ਅਰਧ ਬਲਾਂ ਦੀ ਫੋਰਸ ਲਗਾ ਕੇ ਕਿਸਾਨਾਂ ਨੂੰ ਰੋਕਿਆ ਗਿਆ ਸੀ। ਪੰਧੇਰ ਨੇ ਕਿਹਾ ਕਿ ਚੋਣਾਂ ਨੂੰ ਦੇਖਦਿਆਂ ਹੋਇਆ ਸਰਕਾਰ ਅਜਿਹੇ ਕੰਮ ਕਰ ਰਹੀ ਹੈ।

ਪੰਧੇਰ ਨੇ ਕਿਹਾ ਕਿ ਕੋਲਕਾਤਾ ਵਿੱਚ ਇਕ ਸਿਖਲਾਈ ਪ੍ਰਾਪਤ ਡਾਕਟਰ ਨਾਲ ਜ਼ਬਰ ਜਨਾਹ ਤੋਂ ਹੱਤਿਆ ਕਰਨ ਦੇ ਮਾਮਲੇ ਵਿੱਚ ਡਾਕਟਰ ਲਗਾਤਾਰ ਹੜਤਾਲ ਵਿੱਚ ਵਾਧਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਡਾਕਟਰਾਂ ਦੀ ਹੜਤਾਲ ਦਾ ਸਮਰਥਨ ਕਰਦੇ ਹਨ। ਉਨ੍ਹਾਂ ਸਰਕਾਰ ਨੂੰ ਡਾਕਟਰਾਂ ਦੀਆਂ ਮੰਗਾਂ ਮੰਨਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ –   ਸੁਭਾਨਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੀ ਬਣਾਈ ਰੇਲ੍ਹ! ਮਹਿਲਾ ਦੀ ਦਿੱਤੀ ਜਾਣਕਾਰੀ ਤੇ ਵੱਡੀ ਸਫਲਤਾ ਕੀਤੀ ਹਾਸਲ

 

Exit mobile version