‘ਦ ਖ਼ਾਲਸ ਬਿਊਰੋ : ਅੱਜ ਸਿੰਘੂ ਬਾਰਡਰ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਰਹੇ ਹਨ। ਦਰਅਸਲ, ਅੱਜ ਸਿੰਘੂ ਬਾਰਡਰ ਉੱਤੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਵੱਡਾ ਸਮਾਗਮ ਰੱਖਿਆ ਗਿਆ ਹੈ। ਇਸ ਸਮਾਗਮ ਵਿੱਚ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪਹੁੰਚੇ ਹਨ, ਉੱਥੇ ਹੀ ਸ਼ਹੀਦ ਕਿਸਾਨਾਂ ਦੇ ਪਰਿਵਾਰ ਵੀ ਸ਼ਾਮਿਲ ਹੋਏ ਹਨ। 9 ਦਸੰਬਰ ਨੂੰ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਏ ਹਨ। ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਸਾਰੇ ਕਿਸਾਨਾਂ ਨੂੰ ਸਿੰਘੂ ਬਾਰਡਰ ਉੱਤੇ ਪਹੁੰਚਣ ਦਾ ਸੱਦਾ ਦਿੱਤਾ ਸੀ। ਅੱਜ ਸ਼ਾਮ ਚਾਰ ਵਜੇ ਤੱਕ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਸ਼ਾਮ ਨੂੰ ਸਰਕਾਰ ਨੂੰ ਰਹਿੰਦੀਆਂ ਮੰਗਾਂ ਮੰਨਣ ਲਈ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

Related Post
India, Khaas Lekh, Khalas Tv Special, Lifestyle
ਜੇਕਰ ਤੁਸੀਂ ਹੋ ਕਿਸੇ ਵਾਹਨ ਦੇ ਮਾਲਕ, ਤਾਂ ਇਹ
June 7, 2025