India

ਵੱਡੀ ਗਿਣਤੀ ‘ਚ ਕਿਸਾਨ ਪਹੁੰਚੇ ਜੰਤਰ ਮੰਤਰ , ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

A large number of farmers reached Jantar Mantar raising slogans against the government

ਦਿੱਲੀ : ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਧਰਨੇ ’ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨ ਅੱਜ ਪੁਲਿਸ ਬੈਰੀਕੇਡ ਲੰਘ ਕੇ ਜੰਤਰ ਮੰਤਰ ’ਤੇ ਧਰਨਾ ਸਥਾਨ ’ਤੇ ਪੁੱਜੇ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੀ। ਇਸ ਸਮੇਂ ਜੰਤਰ-ਮੰਤਰ ਵਿਖੇ ਕਿਸਾਨ ਵੱਡੀ ਗਿਣਤੀ ’ਚ ਪੁੱਜ ਚੁੱਕੇ ਹਨ।

ਉਥੇ ਪੁੱਜ ਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਪੁਲਿਸ ਬੈਰੀਕੇਡ ਤੋੜ ਕੇ ਧਰਨੇ ਵਾਲੀ ਥਾਂ ’ਤੇ ਪਹੁੰਚ ਗਏ। ਕਿਸਾਨ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਗੁੱਸੇ ਵਿੱਚ ਆਏ ਕਿਸਾਨ ਇਹ ਵੀ ਕਹਿ ਰਹੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਤੁਹਾਡੀ ਤਾਨਾਸ਼ਾਹੀ ਨਹੀਂ ਚੱਲੇਗੀ।

ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸੈਂਕੜੇ ਮਹਿਲਾ ਕਿਸਾਨ 10 ਤੋਂ ਵੱਧ ਬੱਸਾਂ ਵਿੱਚ ਦਿੱਲੀ ਦੇ ਜੰਤਰ-ਮੰਤਰ ਪੁੱਜੀਆਂ ਹਨ। ਕਿਸਾਨ ਆਪਣੇ ਨਾਲ ਖਾਣਾ ਬਣਾਉਣ ਦੀ ਸਮੱਗਰੀ ਲੈ ਕੇ ਪਹੁੰਚ ਗਏ ਹਨ।
ਮਹਿਲਾ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਮਹਿਲਾ ਪਹਿਲਵਾਨ ਲਗਾਤਾਰ ਵਿਰੋਧ ਕਰ ਰਹੀਆਂ ਹਨ ਅਤੇ ਸਟੇਜ ਤੋਂ ਦੱਸ ਰਹੀਆਂ ਹਨ ਕਿ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਹੋਇਆ ਹੈ। ਅਜਿਹੇ ‘ਚ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਦੱਸ ਦਈਏ ਕਿ ਲੰਘੇ ਕੱਲ੍ਹ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਵੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਵਿੱਚ ਜੰਤਰ-ਮੰਤਰ ਪਹੁੰਚੀਆਂ ਸਨ। ਖਿਡਾਰੀਆਂ ਨੂੰ ਮਿਲਣ ਮਗਰੋਂ ਕਿਸਾਨਾਂ ਤੇ ਖਾਪ ਪੰਚਾਇਤਾਂ ਨੇ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਨੂੰ 21 ਮਈ ਤੱਕ ਦਾ ਅਲਟੀਮੇਟਮ ਦਿੱਤਾ ਹੈ।

ਧਰਨੇ ਵਿੱਚ ਸ਼ਾਮਲ ਹੋਣ ਪਹੁੰਚੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ, “ਭਲਵਾਨ ਆਪਣਾ ਸੰਘਰਸ਼ ਖੁਦ ਚਲਾਉਣਗੇ। ਖਾਪ ਪੰਚਾਇਤਾਂ ਅਤੇ ਕਿਸਾਨ ਯੂਨੀਅਨਾਂ ਦੇ ਲੋਕ ਇਹਨਾਂ ਦਾ ਸਮਰਥਨ ਕਰਨਗੇ। ਅਸੀਂ ਸਰਕਾਰ ਨੂੰ ਮਜਬੂਰ ਕਰ ਦੇਵਾਂਗੇ ਕਿ ਮੁਲਜ਼ਮ ਤੋਂ ਅਸਤੀਫ਼ਾ ਲੈ ਕੇ, ਉਸ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ।”

ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਸਾਡਾ ਇਹ ਫੈਸਲਾ ਹੋਇਆ ਹੈ ਕਿ ਹਰ ਖਾਪ ਪੰਚਾਇਤ ਤੋਂ ਹਰ ਰੋਜ਼ ਲੋਕ ਇੱਥੇ ਆਉਣਗੇ। ਉਹ ਦਿਨ ਸਮੇਂ ਆਉਣਗੇ ਅਤੇ ਰਾਤ ਨੂੰ ਚਲੇ ਜਾਣਗੇ। ਪਹਿਲਵਾਨਾਂ ਦੀ ਕਮੇਟੀ ਹੀ ਸੰਘਰਸ਼ ਚਲਾਵੇਗੀ।”