ਖਨੌਰੀ ਬਾਰਡਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਗੀਜਰ ਫੱਟਣ ਕਾਰਨ ਇੱਕ ਨੌਜਵਾਨ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਇੱਥੇ ਦੇਸੀ ਲੱਕੜਾਂ ਵਾਲਾ ਗੀਜਰ ਫਟ ਗਿਆ ਹੈ। ਹਾਦਸੇ ਵਿਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਵਿਚ ਨੌਜਵਾਨ ਦਾ ਸਰੀਰ ਝੁਲਸ ਗਿਆ ਹੈ।
ਜ਼ਖ਼ਮੀ ਨੌਜਵਾਨ ਦੀ ਪਹਿਚਾਣ ਗੁਰਦਿਆਲ ਸਿੰਘ ਵਜੋਂ ਹੋਈ ਹੈ, ਜੋ ਕਿ ਸਮਾਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਗੁਰਦਿਆਲ ਸਿੰਘ ਲੰਬੇ ਸਮੇਂ ਤੋਂ ਧਰਨੇ ‘ਚ ਸ਼ਾਮਲ ਹੈ। ਫ਼ਿਲਹਾਲ ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ – ਸ਼ੰਭੂ ਬਾਰਡਰ ‘ਤੇ ਸਲਫ਼ਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ