India

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕਰਨ ‘ਤੇ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ

A major action by Delhi Police on protesting outside the Indian High Commission in London

ਦਿੱਲੀ : ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਦੇ ਖਿਲਾਫ ਸ਼ੁੱਕਰਵਾਰ ਨੂੰ ਦਿੱਲੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਸਪੈਸ਼ਲ ਸੈੱਲ ਨੇ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਅਤੇ ਜਨਤਕ ਸੰਪਤੀ ਨੂੰ ਨੁਕਸਾਨ ਰੋਕੂ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਨਾਗਰਿਕਤਾ ਵਾਲੇ ਕੁਝ ਲੋਕਾਂ ਦੇ ਵਿਦੇਸ਼ਾਂ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਇਨ੍ਹਾਂ ਕਾਨੂੰਨਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 19 ਮਾਰਚ ਨੂੰ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨਾਂ ਸਬੰਧੀ ਵਿਦੇਸ਼ ਮੰਤਰਾਲੇ ਦੀ ਰਿਪੋਰਟ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਪਿਛਲੇ ਐਤਵਾਰ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਹਾਈ ਕਮਿਸ਼ਨ ਤੋਂ ਭਾਰਤ ਦਾ ਝੰਡਾ ਉਤਾਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਕੁਝ ਗ੍ਰਿਫ਼ਤਾਰੀਆਂ ਵੀ ਹੋਈਆਂ ਸਨ। ਹਾਲਾਂਕਿ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਤਿਰੰਗਾ ਉਤਾਰਨ ਦੀ ਪ੍ਰਦਰਸ਼ਨਕਾਰੀਆਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਇਮਾਰਤ ‘ਤੇ ਵੱਡਾ ਝੰਡਾ ਲਗਾ ਦਿੱਤਾ ਗਿਆ ਸੀ। ਇਸ ਸਬੰਧੀ ਭਾਰਤ ਨੇ ਐਤਵਾਰ ਨੂੰ ਹੀ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ ਅਤੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ‘ਚ ਕੁਤਾਹੀ ਬਾਰੇ ਜਵਾਬ ਮੰਗਿਆ ਸੀ।