ਬਿਉਰੋ ਰਿਪੋਰਟ – ਅੱਜ ਈਰਾਨ ਦੀ ਸੁਪਰੀਮ ਕੋਰਟ ਵਿੱਚ ਇੱਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ਵਿੱਚ ਦੋ ਜੱਜਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਬੁਲਾਰੇ ਅਸਗਰ ਜਹਾਂਗੀਰ ਨੇ ਦਾਅਵਾ ਕੀਤਾ ਹੈ ਕਿ ਜੱਜਾਂ ਨੂੰ ਉਨ੍ਹਾਂ ਦੇ ਕਮਰਿਆਂ ਦੇ ਅੰਦਰ ਮਾਰ ਦਿੱਤਾ ਗਿਆ। ਦੋਵੇਂ ਜੱਜ ਰਾਸ਼ਟਰੀ ਸੁਰੱਖਿਆ, ਅੱਤਵਾਦ ਅਤੇ ਜਾਸੂਸੀ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ। ਦੋਵਾਂ ‘ਤੇ ਗੋਲੀ ਚਲਾਉਣ ਤੋਂ ਬਾਅਦ, ਹਮਲਾਵਰ ਨੇ ਖੁਦਕੁਸ਼ੀ ਕਰ ਲਈ। ਇਸ ਪੂਰੀ ਘਟਨਾ ਵਿੱਚ ਇੱਕ ਹੋਰ ਜੱਜ ਵੀ ਜ਼ਖਮੀ ਹੋਇਆ ਹੈ। ਇਸ ਤੋਂ ਇਲਾਵਾ ਇੱਕ ਬਾਡੀਗਾਰਡ ਵੀ ਜ਼ਖਮੀ ਹੋਇਆ ਹੈ।
ਇਹ ਵੀ ਪੜ੍ਹੋ – SKM ਨੇ ਮੰਗਿਆ ਹੋਰ ਸਮਾਂ, ਏਕਤਾ ਦਾ ਫਿਰ ਦਿੱਤਾ ਹੋਕਾ