The Khalas Tv Blog Punjab ਮਾਨਸਾ ‘ਚ ਹੋਈ ਵੱਡੀ ਵਾਰਦਾਤ, ਪਤੀ ਨੇ ਪਤਨੀ ਦੀ ਲਈ ਜਾਨ
Punjab

ਮਾਨਸਾ ‘ਚ ਹੋਈ ਵੱਡੀ ਵਾਰਦਾਤ, ਪਤੀ ਨੇ ਪਤਨੀ ਦੀ ਲਈ ਜਾਨ

ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿੱਚ ਘਰੇਲੂ ਝਗੜੇ ਦੇ ਚੱਲਦਿਆਂ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫਰਾਰ ਹੋ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕਤਲ ਕਰਨ ਵਾਲੇ ਵਿਅਕਤੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਾਰਵਾਈ ਕੀਤੀ ਜਾਵੇ।

ਜਾਣਕਾਰੀ ਮੁਤਾਬਕ ਬਿੱਕਰ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ ਪਤਨੀ ਵੀਰਪਾਲ ਕੌਰ ਦਾ ਕਤਲ ਕਰ ਦਿੱਤਾ ਹੈ। ਵੀਰਪਾਲ ਕੌਰ ਦੋ ਬੱਚਿਆਂ ਦੀ ਮਾਂ ਹੈ। ਮ੍ਰਿਤਕ ਔਰਤ ਦਾ ਵਿਆਹ ਬਿੱਕਰ ਸਿੰਘ ਨਾਲ 19 ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਦੇ ਦੋ ਬੱਚੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਕਿ ਬਿੱਕਰ ਸਿੰਘ ਨੇ ਆਪਣੀ ਪਤਨੀ ਵੀਰਪਾਲ ਕੌਰ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਪਤੀ-ਪਤਨੀ ਵਿਚਾਲੇ ਘਰੇਲੂ ਝਗੜਾ ਚੱਲ ਰਿਹਾ ਸੀ। ਪੁਲਿਸ ਵੱਲੋਂ ਔਰਤ ਦੇ ਬਿਆਨਾ ਮੁਤਾਬਕ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ –  ਰਾਜਾ ਵੜਿੰਗ ਨੇ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਗ ਪੱਤਰ ਦੇ ਕੇ ਚੁੱਕਿਆ ਇਹ ਮੁੱਦਾ

 

Exit mobile version