The Khalas Tv Blog Punjab ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਯੋਜਨਾ ਕੀਤੀ ਨਾਕਾਮ, SSOC ਅੰਮ੍ਰਿਤਸਰ ਨੇ ਵੱਡੀ ਸਫਲਤਾ ਕੀਤੀ ਹਾਸਲ
Punjab

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਯੋਜਨਾ ਕੀਤੀ ਨਾਕਾਮ, SSOC ਅੰਮ੍ਰਿਤਸਰ ਨੇ ਵੱਡੀ ਸਫਲਤਾ ਕੀਤੀ ਹਾਸਲ

ਪੰਜਾਬ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ ਚਲਾਏ ਗਏ ਖੁਫੀਆ ਅਪਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਇਸ ਪਾਸੋਂ ਹਥਿਆਰ ਵੀ ਬਰਾਮਦ ਕੀਤੇ ਹਨ।

ਡੀਜੀਪੀ ਨੇ ਦੱਸਿਆ ਕਿ ਇਸ ਵਿਅਕਤੀ ਦੇ ਅਮਰੀਕਾ ‘ਚ ਰਹਿ ਰਹੇ ਹਰਪ੍ਰੀਤ ਸਿੰਘ ਹੈਪੀ ਪਾਸੀਆ ਅਤੇ ਇਟਲੀ ਅਧਾਰਤ ਰੇਸ਼ਮ ਸਿੰਘ ਦੇ ਨਾਲ ਸਬੰਧ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਇਸ ਮੌਕੇ ਪੁਲਿਸ ਨੇ ਇਸ ਪਾਸੋਂ 1 ਪਿਸਤੌਲ, 2 ਮੈਗਜ਼ੀਨ, 9 ਜਿੰਦਾ ਗੋਲੀਆਂ ਅਤੇ 1 ਖਾਲੀ ਗੋਲੀ ਦਾ ਖੋਲ ਬਰਾਮਦ ਕੀਤੇ ਹਨ।

ਫੜੇ ਗਏ ਅੱਤਵਾਦੀ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਲਖਬੀਰ ਸਿੰਘ ਵਾਸੀ ਬੰਗੜ ਘਣੀ ਗੁਰਦਾਸਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ –   ਫਰਿੱਜ ਰਿਪੇਅਰ ਕਰਨ ਵਾਲੇ ਨੌਜਵਾਨ ’ਤੇ ਤਲਵਾਰ ਨਾਲ ਹਮਲਾ! ਵਜ੍ਹਾ ਜਾਣ ਉੱਡ ਜਾਣਗੇ ਹੋਸ਼

 

Exit mobile version