Punjab

ਨਵਾਂਸ਼ਹਿਰ ਤੋਂ ਆਈ ਮੰਦਭਾਗੀ ਖ਼ਬਰ, ਮਾਨਸਿਕ ਰੋਗੀ ਨੌਜਵਾਨ ਨੇ ਗਵਾਈ ਜਾਨ

ਨਵਾਂਸ਼ਹਿਰ (Nawasehar) ਜ਼ਿਲ੍ਹੇ ਦੇ ਪਿੰਡ ਤਲਵੰਡੀ ਫੱਤੂ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਾਨਸਿਕ ਰੋਗੀ ਨੌਜਵਾਨ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਪਛਾਣ ਮਨਵੀਰ ਸਿੰਘ ਪੁੱਤਰ ਗੁਰਨੇਕ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 33 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਨਵੀਰ ਆਪਣੇ ਪਰਿਵਾਰ ਨਾਲ ਨਵਾਂਸ਼ਹਿਰ ਦੇ ਧਾਰਮਿਕ ਅਸਥਾਨ ਰਾਜਾ ਸਾਹਿਬ ਮਜਾਰਾ ਵਿਖੇ ਮੱਥਾ ਟੇਕਣ ਲਈ ਗਿਆ ਸੀ। ਮੱਥਾ ਟੇਕਣ ਸਮੇਂ ਉਹ ਪਰਿਵਾਰ ਨਾਲੋਂ ਅਲੱਗ ਹੋ ਗਿਆ ਸੀ। ਜਦੋਂ ਉਹ ਰਾਤ ਤੱਕ ਘਰ ਨਹੀਂ ਆਇਆ ਤਾਂ ਉਸ ਦੇ ਪਰਿਵਾਰ ਨੇ ਉਸ ਨਾਲ ਫੋਨ ‘ਤੇ ਸੰਪਰਕ ਕੀਤਾ ਤਾਂ ਉਸ ਨੇ ਕਿਹਾ ਕਿ ਘਰ ਆ ਜਾਵੇਗਾ। ਜਿਸ ਤੋਂ ਬਾਅਦ ਉਸ ਨੇ ਆਪਣਾ ਫੋਨ ਬੰਦ ਕਰ ਦਿੱਤਾ।

ਇਸ ਤੋਂ ਬਾਅਦ ਪਾਣੀ ਵਾਲੀ ਟੈਂਕੀ ਨੇੜੇ ਜਿੰਮ ਜਾਣ ਵਾਲੇ ਨੌਜਵਾਨਾਂ ਨੇ ਉਥੇ ਇੱਕ ਵਿਅਕਤੀ ਦੀ ਲਾਸ਼ ਦੇਖੀ ਤਾਂ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ। ਇਸ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ –  ਹਿਮਾਚਲ ‘ਚ ਮੀਂਹ ਦੇ ਬਰਫ਼ ਪਿਗਲਨ ਨੇ ਵਧਾਈ ਪੰਜਾਬ ਦੇ ਕਿਸਾਨਾਂ ਦੀ ਟੈਨਸ਼ਨ, ਖੇਤਾਂ ਵਿੱਚ ਪਾਣੀ ਭਰਿਆ, ਵੱਡਾ ਨੁਕਸਾਨ