The Khalas Tv Blog Punjab ਪੰਜਾਬੀ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਦੁਬਈ ਗਏ ਪੁੱਤਰ ਨੂੰ ਲੈ ਕੇ ਮਾੜੀ ਖ਼ਬਰ
Punjab

ਪੰਜਾਬੀ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਦੁਬਈ ਗਏ ਪੁੱਤਰ ਨੂੰ ਲੈ ਕੇ ਮਾੜੀ ਖ਼ਬਰ

A mountain of grief broke on the Punjabi family, the son who went to Dubai died in a road accident...

ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੀ ਨੌਜਵਾਨ ਲੜਕੇ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।

ਗੁਰਦਾਸਪੁਰ ਅਧੀਨ ਪੈਂਦੇ ਕਸਬਾ ਘੁਮਾਣ ਨੇੜੇ ਪਿੰਡ ਭੋਮੇ ਵਿਖੇ ਵਾਪਰਿਆ ਜਿਥੋਂ ਦੇ ਨੌਜਵਾਨ ਦੀ ਦੁਬਈ ਵਿਚ ਮੌਤ ਹੋ ਗਈ ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਪੁੱਤਰ ਦੁਬਈ ਵਿਚ ਰਿੱਧੀ ਸਿੱਧੀ ਟਰਾਂਸਪੋਰਟ ਕੰਪਨੀ ’ਚ ਨੌਕਰੀ ਕਰਦਾ ਸੀ। ਦੀਵਾਲੀ ਵਾਲੇ ਦਿਨ ਜੁਗਰਾਤ ਦੇ ਕਿਸੇ ਸਾਥੀ ਦਾ ਫੋਨ ਆਇਆ ਕਿ ਉਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।

ਦੱਸ ਦੇਈਏ ਕਿ ਅਜੇ 6 ਮਹੀਨੇ ਪਹਿਲਾਂ ਹੀ ਜੁਗਰਾਜ ਸਿੰਘ ਦੇ ਘਰ ਪੁੱਤ ਦਾ ਜਨਮ ਹੋਇਆ ਸੀ। ਉਸ ਨੇ ਪੁੱਤਰ ਦੇਖਣ ਲਈ ਅਗਲੇ ਮਹੀਨੇ ਭਾਰਤ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਹਾਦਸਾ ਵਾਪਰ ਗਿਆ।

 

 

Exit mobile version