ਚੰਡੀਗੜ੍ਹ ਦੇ ਸੈਕਟਰ 44 ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਚੱਲਦੀ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਅਚਾਨਕ ਅੱਗ ਲੱਗ ਜਾਣ ਕਾਰਨ ਕਾਰ ਲਾੱਕ ਹੋ ਗਈ। ਇਸ ਕਾਰਨ ਡਨਰਾਈਵਰ ਵੀ ਅੰਦਰ ਹੀ ਫਸ ਗਿਆ। ਆਪਣੀ ਜਾਨ ਬਚਾਉਣ ਲਈ ਉਸ ਨੇ ਕਾਰ ਦਾ ਸ਼ੀਸ਼ਾ ਤੋੜਿਆ ਅਤੇ ਕਿਸੇ ਤਰ੍ਹਾਂ ਬਾਹਰ ਨਿਕਲਿਆ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਕਰੀਬ ਇਕ ਘੰਟੇ ‘ਚ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ ਉਦੋਂ ਤੱਕ ਕਾਰ ਸੜ ਚੁੱਕੀ ਸੀ।
ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਅੱਗ ਤਕਨੀਕੀ ਨੁਕਸ ਕਾਰਨ ਲੱਗੀ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਸੀ, ਇਸ ਘਟਨਾ ਨੇ ਸੜਕ ਤੋਂ ਲੰਘਣ ਵਾਲੇ ਲੋਕਾਂ ਨੂੰ ਵੀ ਡਰਾ ਦਿੱਤਾ। ਆਸਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਸਥਿਤੀ ਨੂੰ ਸੰਭਾਲਣ ਵਿੱਚ ਮਦਦ ਕੀਤੀ। ਇਸ ਦੌਰਾਨ ਸੜਕ ’ਤੇ ਆਵਾਜਾਈ ਠੱਪ ਰਹੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਚਕੂਲਾ ਦੇ ਸੈਕਟਰ 10 ਦੀ ਡਿਵਾਈਡਿੰਗ ਰੋਡ ‘ਤੇ ਵੀ ਇਕ ਕਾਰ ਟੈਕਸੀ ਨੂੰ ਅੱਗ ਲੱਗ ਗਈ ਸੀ। ਡਰਾਈਵਰ ਨੇ ਕਾਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।