Punjab

ਨਹਿਰ ‘ਚੋਂ ਨਵਜੰਮੇ ਬੱਚੇ ਦਾ ਮਿਲਿਆ ਭਰੂਣ, ਪੁਲਿਸ ਜਾਂਚ ਜਾਰੀ

ਕਪੂਰਥਲਾ ਦੇ ਕਾਂਜਲੀ ਰੋਡ ਨੇੜੇ ਇੱਕ ਛੋਟੀ ਨਹਿਰ ਵਿੱਚ ਇੱਕ ਨਵਜੰਮੇ ਬੱਚੇ ਦਾ ਭਰੂਣ ਤੈਰਦਾ ਮਿਲਿਆ। ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਭਰੂਣ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਸੂਚਨਾ ਮਿਲਣ ਤੋਂ ਬਾਅਦ ਐਸਐਚਓ ਸੰਜੀਵਨ ਜਸਵਾਲ ਨੇ ਜਾਂਚ ਅਧਿਕਾਰੀਆਂ ਦੀ ਟੀਮ ਨੂੰ ਮੌਕੇ ’ਤੇ ਭੇਜਿਆ।

ਜਾਂਚ ਅਧਿਕਾਰੀਆਂ ਦੀ ਟੀਮ ਵੱਲੋਂ ਮੌਕੇ ‘ਤੇ ਪਹੁੰਚ ਕੇ ਭਰੂਣ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ ਅਤੇ ਆਸ-ਪਾਸ ਦੇ ਇਲਾਕੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦਾ ਰਿਕਾਰਡ ਵੀ ਚੈੱਕ ਕੀਤਾ ਜਾਵੇਗਾ। ਐਸਐਚਓ ਜਸਵਾਲ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਿਹਤ ਵਿਭਾਗ ਨੂੰ ਗਰਭਵਤੀ ਔਰਤਾਂ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ। ਤਾਂ ਜੋ ਪਤਾ ਲੱਗ ਸਕੇ ਕਿ ਇਹ ਕਿਸਦਾ ਭਰੂਣ ਹੈ ਅਤੇ ਕਿਸ ਨੇ ਸੁੱਟਿਆ ਹੈ।

ਐੱਸਐੱਮਓ ਡਾ: ਸੰਦੀਪ ਧਵਨ ਨੇ ਦੱਸਿਆ ਕਿ ਥਾਣਾ ਸਿਟੀ ਵੱਲੋਂ ਲਿਆਂਦਾ ਭਰੂਣ ਇੱਕ ਲੜਕੇ ਦਾ ਹੈ। ਭਰੂਣ ਦੇ ਪੋਸਟਮਾਰਟਮ ਤੋਂ ਬਾਅਦ ਇਸ ਦਾ ਸੈਂਪਲ ਵੀ ਡੀਐਨਏ ਲਈ ਭੇਜਿਆ ਜਾਵੇਗਾ। ਜਿਸ ਤੋਂ ਬਾਅਦ ਗਰਭਵਤੀ ਔਰਤਾਂ ਦਾ ਰਿਕਾਰਡ ਵੀ ਚੈੱਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ – ਅਧਿਆਪਕ ਦਾ ਬੇਰਹਿਮੀ ਨਾਲ ਕਤਲ, ਛਾਤੀ ’ਚ ਖੁਭੋਇਆ ਨੇਜੇ ਵਰਗਾ ਨੁਕੀਲਾ ਹਥਿਆਰ