ਬਿਉਰੋ ਰਿਪੋਰਟ – ਬਰਨਾਲਾ (Barnala) ਦੇ ਪਿੰਡ ਨਰਾਇਣਗੜ੍ਹ ਸੋਹੀਆਂ (Narayangarh Sohiyan) ਵਿਚ ਚਾਰ ਦਿਨ ਪਹਿਲਾਂ ਨਵੀਂ ਵਿਆਹੀ ਲੜਕੀ ਦਾ ਉਸ ਦੇ ਸਹੁਰੇ ਪਰਿਵਾਰ ਵੱਲੋਂ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਪੀੜਤ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਹੈ। ਪਰਿਵਾਰ ਤੇ ਕਿਸਾਨ ਜਥੇਬੰਦੀ ਵੱਲੋਂ ਬਰਨਾਲਾ ਮੋਗਾ ਕੌਮੀ ਮਾਰਗ ‘ਤੇ ਟੱਲੇਵਾਲ ਨਹਿਰ ਨੂੰ ਜਾਮ ਕੀਤਾ ਗਿਆ ਹੈ। ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਜਸਪ੍ਰੀਤ ਕੌਰ ਦਾ ਵਿਆਹ ਥੋੜੇ ਸਮੇਂ ਪਹਿਲਾਂ ਹੀ ਹੋਇਆ ਸੀ। ਉਸ ਦੇ ਪਤੀ ਨੇ ਬੜੀ ਬੇਰਹਿਮੀ ਦੇ ਨਾਲ ਉਨ੍ਹਾਂ ਦੀ ਧੀ ਦਾ ਕਤਲ ਕਰ ਦਿੱਤਾ ਸੀ।
ਦੱਸ ਦੇਈਏ ਕਿ ਮ੍ਰਿਤਕ ਲੜਦੀ ਦੇ ਪਤੀ, ਸੱਸ ਅਤੇ ਸਹੁਰੇ ਸਮੇਤ ਇਕ ਲੜਕੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ ਪਰ ਹੁਣ ਤੱਕ ਸਿਰਫ ਮੁਲਜ਼ਮ ਪਤੀ ਦੇ ਇਲਾਵਾ ਕਿਸੇ ਹੋਰ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਨੂੰ ਦੇਖਦੇ ਹੋਏ ਪੀੜਤ ਪਰਿਵਾਰ ਵੱਲੋਂ ਕੌਮੀ ਮਾਰਗ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਾਰੇ ਮੁਲਜ਼ਮ ਗ੍ਰਿਫਤਾਰ ਨਹੀਂ ਹੁੰਦੇ, ਉਸ ਸਮੇਂ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਿਨ੍ਹਾਂ ਮ੍ਰਿਤਕ ਲੜਕੀ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਟੱਲੇਵਾਲ ਪੁਲਿਸ ਨੇ ਕਿਹਾ ਕਿ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ – ਪੰਜਾਬ ’ਚ ਰੇਲਗੱਡੀ ਨੂੰ ਪਟੜੀ ਤੋਂ ਉਤਾਰਨ ਦੀ ਸਾਜ਼ਿਸ਼! ਡਰਾਈਵਰ ਦੀ ਚੌਕਸੀ ਕਾਰਨ ਟਲ਼ਿਆ ਹਾਦਸਾ